
01,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਲੁਧਿਆਣਾ ਜਲੰਧਰ ਮੁੱਖ ਸੜਕ ‘ਤੇ ਲਾਡੂਵਾਲ ਟੋਲ ਪਲਾਜ਼ਾ ਨੇੜੇ ਅੱਜ ਸਵੇਰੇ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਪੀਆਰ.ਟੀ.ਸੀ. ਦੀ ਬੱਸ ਵਿਚ ਲੁੱਟ ਕੀਤੀ। ਜਾਣਕਾਰੀ ਅਨੁਸਾਰ ਬੱਸ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ।
ਟੋਲ ਪਲਾਜ਼ਾ ਨੇੜੇ ਡਰਾਈਵਰ ਨੇ ਬੱਸ ਰੋਕ ਲਈ ਤੇ ਕੰਡਕਟਰ ਬੱਸ ਦੇ ਬਾਹਰ ਖੜ੍ਹਾ ਹੋ ਕੇ ਸਵਾਰੀਆਂ ਚੜ੍ਹਾ ਰਿਹਾ ਸੀ। ਇਸ ਦੌਰਾਨ ਤਿੰਨ ਲੁਟੇਰੇ ਮੋਟਰਸਾਈਕਲ ਅਤੇ ਐਕਟਿਵਾ ਸਕੂਟਰ ‘ਤੇ ਉੱਥੇ ਆ ਗਏ ਅਤੇ ਉਨ੍ਹਾਂ ਨੇ ਕੰਡਕਟਰ ਪਾਸੋਂ ਨਕਦੀ ਦੀ ਮੰਗ ਕੀਤੀ ਜਦੋਂ ਕੰਡਕਟਰ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਇਨ੍ਹਾਂ ‘ਚੋਂ ਇਕ ਲੁਟੇਰੇ ਨੇ ਆਪਣੇ ਕੋਲ ਰੱਖੀ ਪਿਸਤੌਲ ਕੱਢ ਲਈ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਕੰਡਕਟਰ ਪਾਸੋਂ ਨਕਦੀ ਵਾਲਾ ਬੈਗ ਖੋਹ ਲਿਆ।
ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਬੱਸ ਕੰਡਕਟਰ ਅਤੇ ਬੱਸ ਵਿੱਚ ਸਫਰ ਕਰ ਰਹੀਆਂ ਸਵਾਰੀਆਂ ਤੋਂ ਲੁੱਟ ਕਰਕੇ ਫਰਾਰ ਹੋ ਗਏ।
ਇਸ ਘਟਨਾ ਵਾਪਰਨ ਦੇ ਬਾਅਦ ਲੋਕਾਂ ਨੇ ਗੁੱਸੇ ਵਿੱਚ ਮੁੱਖ ਸੜਕ ਉਤੇ ਆਵਾਜਾਈ ਠੱਪ ਕਰ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
