*ਫੀਸਾਂ ਵਿੱਚ ਕੀਤੇ ਵਾਧੇ ਦੇ ਖਿਲਾਫ਼ ਬੱਚਿਆਂ ਦੇ ਮਾਪਿਆਂ ਨੇ ਸਕੂਲ ਬਾਹਰ ਕੀਤਾ ਪ੍ਰਦਰਸ਼ਨ..!*

0
215

ਮਾਨਸਾ 7ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ ) ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਦੇ ਖਿਲਾਫ ਅੱਜ ਮਾਨਸਾ ਵਿਖੇ ਬੱਚਿਆਂ ਦੇ ਮਾਪਿਆਂ ਵੱਲੋਂ ਸਕੂਲ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਮਾਹਾਵਾਰੀ ਦੇ ਦੌਰਾਨ ਜਿੱਥੇ ਹਰ ਕਿਸੇ ਦਾ ਕੰਮ ਠੱਪ ਹੋ ਚੁੱਕਿਆ ਹੈ ਅਤੇ ਉੱਥੇ ਹੀ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਕਰਕੇ ਬੱਚਿਆਂ ਦੇ ਮਾਪਿਆਂ ਤੇ ਬੋਝ ਪਾਇਆ ਜਾ ਰਿਹਾ ਹੈ ਉਨ੍ਹਾਂ ਪੰਜਾਬ ਸਰਕਾਰ ਨੂੰ ਪ੍ਰਾਈਵੇਟ ਸਿੱਖਿਆ ਅਦਾਰਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ ਉਨ੍ਹਾਂ ਕਿਹਾ ਕਿ ਜੇਕਰ ਪ੍ਰਾਈਵੇਟ ਸਕੂਲਾਂ ਵੱਲੋਂ ਤੁਰੰਤ ਫ਼ੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਨਾ ਲਿਆ ਗਿਆ ਤਾਂ ਮਜਬੂਰਨ ਬੱਚਿਆਂ ਦੇ ਮਾਪਿਆਂ ਨੂੰ ਸੰਘਰਸ਼ ਤੇਜ਼ ਕਰਨਾ ਪਵੇਗਾ ਪ੍ਰਦਰਸ਼ਨ ਕਰ ਰਹੇ ਬੱਚਿਆਂ ਦੇ ਮਾਪਿਆਂ ਬਿਮਲਜੀਤ ਕੌਰ ਹਰਜਿੰਦਰ ਸਿੰਘ ਅਤੇ ਸੰਦੀਪ ਮਹਿਤਾ ਨੇ ਕਿਹਾ ਕਿਸਾਡੇ ਸਾਰਿਆਂ ਦੇ ਬੱਚੇ ਸੇੈਟ ਜੇਵੀਅਰ ਸਕੂਲ ਵਿੱਚ ਪੜ੍ਹਦੇ ਹਨ ਕੋਰੋਨਾ ਕਰਕੇ ਸਕੂਲ ਬੰਦ ਹੋਣ ਕਾਰਨ ਸਕੂਲ ਵੱਲੋਂ ਹਰ ਤਰ੍ਹਾਂ ਦੇ ਫੰਡ ਮੰਗੇ ਜਾ ਰਹੇ ਹਨ ਜੋ ਕਿ ਮਾਪਿਆਂ ਨਾਲ ਸਰਾਸਰ ਧੱਕਾ ਹੈ।ਸਕੂਲਾਂ ਵੱਲੋਂ ਕੋਰੋਨਾ ਦੇ ਕਾਰਨ ਬੰਦ ਹੋਣ ਦੇ ਬਾਵਜੂਦ ਵੀ ਫੀਸਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਉਹ ਅੱਜ ਸਕੂਲ ਪ੍ਰਬੰਧਕਾਂ ਨੂੰ ਮਿਲਣ ਦੇ ਲਈ ਆਏ ਸੀ ਪਰ ਪ੍ਰਬੰਧਕਾਂ ਵੱਲੋਂ ਅਜੇ ਤੱਕ ਉਨ੍ਹਾਂ ਦੇ ਨਾਲ ਕੋਈ ਵੀ ਗੱਲਬਾਤ ਸਾਂਝੀ ਨਹੀਂ ਕੀਤੀ ਗਈ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਦੌਰਾਨ ਜਿੱਥੇ ਸਾਰੇ ਹੀ ਕਾਰੋਬਾਰ ਠੱਪ ਹੋ ਚੁੱਕੇ ਹਨ ਅਜਿਹੇ ਵਿਚ ਸਕੂਲਾਂ ਵੱਲੋਂ ਫੀਸਾਂ ਵਿੱਚ ਵਾਧਾ ਕਰਕੇ ਉਨ੍ਹਾਂ ਉੱਪਰ ਨਵਾਂ ਬੋਝ ਪਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਉਹ ਟਿਊਸ਼ਨ ਫੀਸ ਦੇਣ ਦੇ ਲਈ ਤਿਆਰ ਹਨ ਪਰ ਸਕੂਲ ਵਲੋਂ ਜੋ ਸਮਾਰਟ ਕਲਾਸਾਂ ਆਦਿ ਦੇ ਖਰਚੇ ਪਾਏ ਗਏ ਹਨ ਉਹ ਨਹੀਂ ਦੇਣਗੇ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਤੁਰੰਤ ਅਜਿਹੇ ਪ੍ਰਾਈਵੇਟ ਸਕੂਲਾਂ ਵੱਲੋਂ ਜੋ ਫ਼ੀਸਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਕਾਰਵਾਈ ਕਰੇ ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਸਕੂਲਾਂ ਵੱਲੋਂ ਫੀਸਾਂ ਵਿੱਚ ਕੀਤੇ ਗਏ ਵਾਧੇ ਵਾਪਸ ਨਾ ਲਏ ਗਏ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਕੂਲਾਂ ਦੇ ਖਿਲਾਫ ਸੰਘਰਸ਼ ਸ਼ੁਰੂ ਕੀਤਾ ਜਾਵੇਗਾ

NO COMMENTS