ਮਾਨਸਾ, 09 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ ):
ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਦੀਆਂ ਹਦਾਇਤਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਹੀਨਾ ਜੂਨ, ਜੁਲਾਈ 2023 ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਕੀਤੀ ਗਈ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਹਾਜ਼ਰ ਕਮੇਟੀ ਮੈਂਬਰਾਂ ਨੂੰ ਖਾਣ—ਪੀਣ ਵਾਲੀਆਂ ਵਸਤਾਂ ਦੀ ਸਾਫ—ਸਫਾਈ, ਅਦਾਰਿਆਂ ਦੇ ਲਾਇਸੰਸ/ਰਜਿਸਟ੍ਰੇਸ਼ਨ ਸਬੰਧੀ, ਆਦਰਿਆਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਹਦਾਇਤ ਜਾਰੀ ਕੀਤੀ। ਉਨ੍ਹਾਂ ਜਿਲ੍ਹਾ ਮੰਡੀ ਬੋਰਡ ਦੇ ਨੁਮਾਇੰਦੇਆਂ ਨੂੰ ਉਨ੍ਹਾਂ ਦੇ ਅਧੀਨ ਆਉਂਦੇ ਸਾਰੇ ਫਲ/ਸਬਜ਼ੀ ਵਿਕਰੇਤਾਵਾਂ ਦੇ ਲਾਇਸੰਸ/ਰਜਿਟ੍ਰੇਸ਼ਨ ਕਰਵਾਉਣੀਆਂ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਗੁਰਪ੍ਰੀਤ ਬਲੈਲਰ ਦੇ ਨੁੰਮਾਇਦੇ ਨੂੰ ਸਾਫ ਸਫਾਈ ਰੱਖਣ ਅਤੇ ਮਿਉਸੀਪਲ ਕਮੇਟੀ ਤੋਂ ਐਨ.ਓ.ਸੀ. ਲੈਕੇ ਫੂਡ ਸੇਫਟੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ।
ਜ਼ਿਲ੍ਹਾ ਸਿਹਤ ਅਫਸਰ ਡਾ.ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਟੀਮ ਵੱਲੋਂ ਖਾਣ—ਪੀਣ ਦਾ ਕੰਮ ਕਰਨ ਵਾਲੇ ਅਦਾਰਿਆਂ ਦੇ ਜਾਗਰੂਕਤਾ ਕੈਂਪ ਲਗਾ ਕੇ ਉਹਨਾਂ ਨੂੰ ਲਾਇਸੰਸ/ਰਜਿਸਟ੍ਰੇਸ਼ਨ ਸਬੰਧੀ, ਸਾਫ—ਸਫਾਈ ਸਬੰਧੀ ਅਤੇ ਮੁਲਾਜਮਾਂ ਦੇ ਮੈਡੀਕਲ ਕਰਵਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਫੂਡ ਸੇਫਟੀ ਅਫਸਰ ਮਾਨਸਾ ਸ੍ਰੀਮਤੀ ਦਿਵਿਆ ਗੋਸਵਾਮੀ ਵੱਲੋਂ ਐਕਸਾਈਜ਼ ਅਤੇ ਟੈਕਸੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੇ ਠੇਕਿਆਂ/ਅਹਾਤਿਆ ਦੇ ਲਾਇਸੰਸ/ਰਜਿਸਟ੍ਰੇਸ਼ਨ ਕਰਵਾਉਣੀ ਯਕੀਨੀ ਬਣਾਉਣ ਲਈ ਕਿਹਾ। ਸ੍ਰੀ ਅਮਰਿੰਦਰਪਾਲ ਸਿੰਘ ਫੂਡ ਸੇਫਟੀ ਅਫਸਰ ਵੱਲੋਂ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਅਤੇ ਸੈਕੰਡਰੀ ਤਰਫ਼ੋਂ ਹਾਜ਼ਰ ਨੁਮਾਇੰਦਿਆਂ ਨੂੰ ਮਿਡ—ਡੇਅ-ਮੀਲ ਦੇ ਲਾਇਸੰਸ/ਰਜਿਸਟ੍ਰੇਸ਼ਨ ਅਤੇ ਚੰਗਾ ਮਿਆਰੀ ਖਾਣਾ ਮੁਹੱਈਆ ਕਰਵਾਉਣ ਸਬੰਧੀ ਕਿਹਾ ਗਿਆ।
ਇਸ ਮੌਕੇ ਸ੍ਰੀ ਸੁਰੇਸ਼ ਨੰਦਗੜੀਆ ਪ੍ਰਧਾਨ ਕਰਿਆਣਾ ਯੁਨੀਅਨ ਮਾਨਸਾ, ਸ੍ਰੀ ਲਕਸ਼ਵੀਰ ਸਿੰਘ, ਅਮਨਪ੍ਰੀਤ ਸਿੰਘ ਹਾਜਰ ਸਨ।