*ਫੂਡ ਸੇਫਟੀ ਅਫਸਰ ਨੇ ਮਿਠਾਈਆਂ ਅਤੇ ਹੋਰ ਖਾਣ-ਪੀਣ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ*

0
40

ਮਾਨਸਾ, 23 ਅਕਤੂਬਰ  (ਸਾਰਾ ਯਹਾਂ/ ਮੁੱਖ ਸੰਪਾਦਕ ) : ਤਿਉਹਾਰਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਡੀ ਮਾਤਰਾ ’ਚ ਬਣਨ ਵਾਲੇ ਖਾਦ ਪਦਾਰਥਾਂ ਦੀ ਗੁਣਵੱਤਾ ਅਤੇ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਫੂਡ ਸੇਫਟੀ ਅਧਿਕਾਰੀਆਂ ਅਮਰਿੰਦਰ ਸਿੰਘ ਅਤੇ ਸੀਮਾ ਰਾਣੀ ਵੱਲੋਂ ਵੱਖ-ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।


       ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਦੁਕਾਨਦਾਰ ਮਿਲਾਵਟੀ ਚੀਜ਼ਾਂ ਵੇਚਦਾ ਪਾਇਆ ਗਿਆ ਤਾਂ ਅਜਿਹੇ ਦੁਕਾਨਦਾਰਾਂ ’ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।


         ਉਨ੍ਹਾਂ ਦੁਕਾਨਦਾਰਾਂ ਨੂੰ ਸਾਫ-ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਅਤੇ ਖਾਣ-ਪੀਣ ਦੀਆਂ ਵਸਤਾਂ ਨੂੰ ਢੱਕ ਕੇ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਿਠਾਈਆਂ ਬਣਾਉਣ ਸਮੇਂ ਸਿੰਥੈਟਿਕ ਦੁੱਧ ਦੀ ਵਰਤੋਂ ਨਾ ਕੀਤੀ ਜਾਵੇ, ਜਿਸਦੇ ਨਾਲ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਮਿਆਦ ਲੰਘ ਚੁੱਕੀਆਂ ਵਸਤਾਂ ਨੂੰ ਬਾਜ਼ਾਰ ਵਿਚ ਵੇਚਣ ਤੋਂ ਗੁਰੇਜ਼ ਕੀਤਾ ਜਾਵੇ।

NO COMMENTS