*ਫੋਟੋ ਵੋਟਰ ਸੂਚੀ ਦੀ ਕੀਤੀ ਮੁੱਢਲੀ ਪ੍ਰਕਾਸ਼ਨਾ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇਆਂ ਨੂੰ ਸੌਂਪੀਆਂ*

0
65

ਮਾਨਸਾ, 09 ਨਵੰਬਰ(ਸਾਰਾ ਯਹਾਂ/ ਮੁੱਖ ਸੰਪਾਦਕ ) : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸੁਧਾਈ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਜਿਲ੍ਹਾ ਚੋਣ ਅਫਸਰ, ਮਾਨਸਾ ਸ੍ਰੀਮਤੀ ਬਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵਿਧਾਨ ਸਭਾ ਚੋਣ ਹਲਕਾ 96- ਮਾਨਸਾ-ਕਮ- ਉਪ ਮੰਡਲ ਮੈਜਿਸਟਰੇਟ, ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ ਵੱਲੋਂ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇਆਂ ਦੀ ਹਾਜ਼ਰੀ ਵਿੱਚ ਕੀਤੀ ਗਈ।
ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਮੀਟਿੰਗ ਵਿੱਚ ਹਾਜ਼ਰ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇਆਂ ਨੂੰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦੇ ਪ੍ਰੋਗਰਾਮ ਬਾਰੇ ਜਾਣਨੂੰ ਕਰਵਾਇਆ। ਇਸ ਤੋਂ ਇਲਾਵਾ ਉਨ੍ਹਾਂ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਜੋੜਨ ਬਾਰੇ ਸਬੰਧਤ ਨਿਯਮਾਂ ਅਤੇ ਐਕਟਾਂ ਵਿੱਚ ਕੀਤੀਆਂ ਗਈਆਂ ਸੋਧਾਂ, ਇੱਕ ਸਾਲ ਵਿੱਚ ਇੱਕ ਤੋਂ ਵੱਧ ਯੋਗਤਾ ਮਿਤੀਆਂ ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਤਿਆਰੀ ਸਬੰਧੀ ਅਤੇ 18 ਤੋਂ 19 ਦੇ ਨੋਜਵਾਨਾਂ ਦੀਆਂ ਵੋਟਾਂ ਬਣਾਉਣ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦੇਆਂ ਨੂੰ ਵਿਧਾਨ ਸਭਾ ਚੋਣ ਹਲਕੇਵਾਰ 96- ਮਾਨਸਾ, 97- ਸਰਦੂਲਗੜ੍ਹ ਅਤੇ 98- ਬੁਢਲਾਡਾ (ਅ.ਜ) ਦੀਆਂ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ, ਬਿਨਾਂ ਫੋਟੋ ਵੋਟਰ ਸੂਚੀਆਂ ਦੀ ਇੱਕ-ਇੱਕ ਸੀਡੀ. ਅਤੇ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਪ੍ਰਮਾਣਿਤ ਪੋਲਿੰਗ ਸਟੇਸ਼ਨਾਂ ਦੀ ਲਿਸਟ ਸੌਂਪੀ ਗਈ ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ੍ਰੀ ਹਰੀਸ਼ ਕੁਮਾਰ ਅਤੇ ਚੋਣ ਕਾਨੂੰਗੋ ਸ੍ਰੀ ਵਰੁਣ ਕੁਮਾਰ ਗੋਇਲ ਹਾਜ਼ਰ ਸਨ।

NO COMMENTS