
06 ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵਿਚੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵਿਚੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ 9 ਕਾਂਗਰਸੀ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਨ੍ਹਾਂ ਕਾਂਗਰਸੀ ਆਗੂਆਂ ‘ਤੇ ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਦੇ ਇਲਜ਼ਾਮ ਤਹਿਤ ਸਪੀਕਰ ਕੁਲਤਾਰ ਸੰਧਵਾਂ ਵਲੋਂ ਸਸਪੈਂਡ ਕਰ ਦਿਤਾ ਗਿਆ ਹੈ। ਇਸ ਤੋਂ ਪਹਿਲਾਂ ਇਨ੍ਹਾਂ ਨੂੰ ਸਦਨ ਵਿਚੋਂ ਬਾਹਰ ਕੱਢਿਆ ਗਿਆ ਸੀ ਪਰ ਬਾਅਦ ਵਿਚ ਇਨ੍ਹਾਂ ਨੂੰ ਮੁਅੱਤਲ ਕਰ ਦਿਤਾ ਗਿਆ।
ਮੁਅੱਤਲ ਕੀਤੇ ਵਿਧਾਇਕਾਂ ‘ਚ ਇਨ੍ਹਾਂ ਦੇ ਨਾਮ ਸ਼ਾਮਲ
ਮੁਅੱਤਲ ਕੀਤੇ ਵਿਧਾਇਕਾਂ ਵਿਚ ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਬਿੰਦਰ ਸਿੰਘ ਸਰਕਾਰੀਆ, ਹਰਦੇਵ ਸਿੰਘ ਲਾਡੀ, ਅਵਤਾਰ ਸਿੰਘ ਜੂਨੀਅਰ, ਬਰਿੰਦਰਮੀਤ ਸਿੰਘ ਪਾਹੜਾ, ਰਾਜ ਕੁਮਾਰ ਚੱਬੇਵਾਲ, ਵਿਕਰਮਜੀਤ ਸਿੰਘ ਚੌਧਰੀ ਅਤੇ ਰਾਣਾ ਗੁਰਜੀਤ ਸਿੰਘ ਸ਼ਾਮਲ ਹਨ।
