ਬੁਢਲਾਡਾ 10 ਫ਼ਰਵਰੀ(ਸਾਰਾ ਯਹਾਂ/ਮਹਿਤਾ ਅਮਨ)ਬੇਸੱਕ ਸਰਕਾਰ ਵੱਲੋਂ ਦੁਕਾਨਾਂ ਉੱਪਰ ਚਾਈਨਾ ਡੋਰ ਵੇਚਣ ਦੀ ਸਖਤ ਮਨਾਹੀ ਹੈ ਅਤੇ ਪ੍ਰਸ਼ਾਸਨ ਸਮੇਂ ਸਮੇਂ ਤੇ ਇਸ ਸੰਬੰਧੀ ਦਿਸ਼ਾ ਨਿਰਦੇਸ਼ ਜਾਰੀ ਕਰਦਾ ਰਹਿੰਦਾ ਹੈ ।ਪਰ ਇਸ ਦੇ ਬਾਵਜੂਦ ਕੁੱਝ ਲਾਲਚੀ ਕਿਸਮ ਦੇ ਦੁਕਾਨਦਾਰ ਆਪਣੀਆਂ ਦੁਕਾਨਾਂ ਤੇ ਸ਼ਰੇਆਮ ਚਾਈਨਾ ਡੋਰ ਵੇਚਕੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰ ਰਹੇ ਹਨ। ਜਿਸਦੇ ਸਿੱਟੇ ਵਜੋਂ ਜਿੱਥੇ ਆਮ ਲੋਕਾਂ ਦੇ ਇਸ ਦੀ ਲਪੇਟ ਵਿੱਚ ਆਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਉੱਥੇ ਪੰਛੀਆਂ ਲਈ ਵੀ ਚਾਈਨਾ ਡੋਰ ਜਾਨਲੇਵਾ ਸਾਬਤ ਹੋ ਰਹੀ ਹੈ।ਇਸ ਸੰਬੰਧੀ ਗੱਲਬਾਤ ਕਰਦਿਆਂ ਸ ਦਰਸ਼ਨ ਸਿੰਘ ਹਾਕਮਵਾਲਾ, ਐਡਵੋਕੇਟ ਸੁਰਜੀਤ ਸਿੰਘ ਸੋਢੀ, ਪ੍ਰਭਜੋਤ ਕੌਰ ਸੋਢੀ ਗੁਰਮੀਤ ਸਿੰਘ ਬੋਹਾ ਨੇ ਪੰਜਾਬ ਸਰਕਾਰ ਅਤੇ ਜਿਲਾ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਅਤੇ ਪੰਛੀਆਂ ਦੀ ਜਾਨ ਦਾ ਖੌਅ ਬਣੀ ਚਾਈਨਾ ਡੋਰ ਤੇ ਪੂਰਨ ਤੌਰ ਤੇ ਪਾਬੰਦੀ ਲਾਈ ਜਾਵੇ ਅਤੇ ਫਿਰ ਵੀ ਜੇਕਰ ਕੋਈ ਦੁਕਾਨਦਾਰ ਅਜਿਹਾ ਕਰਦਾ ਹੈ ਉਸ ਉੱਪਰ ਸਖਤ ਕਾਰਵਾਈ ਕੀਤੀ ਜਾਵੇ।