ਬਟਾਲਾ ‘ਚ ਤਿੰਨ ਗੈਂਗ ਦੇ 10 ਮੈਂਬਰ ਗ੍ਰਿਫਤਾਰ, ਹੈਰੋਇਨ, ਪਿਸਤੌਲਾਂ ਸਣੇ ਚੋਰੀ ਦੀਆਂ ਗੱਡੀਆਂ ਬਰਾਮਦ

0
25

ਬਟਾਲਾ 28 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਬਟਾਲਾ ਪੁਲਿਸ ਵਲੋਂ ਤਿੰਨ ਵੱਖ ਵੱਖ ਗੈਂਗ ਦੇ 10 ਮੈਂਬਰ ਕਾਬੂ ਕੀਤੇ ਗਏ ਹਨ। ਆਈ ਜੀ ਬਾਰਡਰ ਰੇਂਜ ਪੰਜਾਬ ਪੁਲਿਸ ਐਸਪੀ ਐਸ ਪਰਮਾਰ ਨੇ ਇਸ ਬਾਰੇ ਖੁਲਾਸਾ ਕੀਤਾ। ਗ੍ਰਿਫਤਾਰ ਕੀਤੇ ਗਏ 10 ਮੈਂਬਰਾਂ ‘ਚ ਔਰਤਾਂ ਵੀ ਸ਼ਾਮਿਲ ਹਨ।

ਇਨ੍ਹਾਂ ਮੁਲਜ਼ਮਾਂ ਕੋਲੋਂ 4 ਪਿਸਤੌਲਾਂ ਅਤੇ 60 ਦੇ ਕਰੀਬ ਜ਼ਿੰਦਾ ਕਾਰਤੂਸ, ਹੈਰੋਇਨ ਅਤੇ ਚੋਰੀ ਦੀਆਂ ਗੱਡੀਆਂ ਅਤੇ ਮੋਟਰਸਾਈਕਲ ਬਰਾਮਦ ਹੋਏ ਹਨ। ਪੁਲਿਸ ਨੇ ਦੱਸਿਆ ਕਿ ਇਹ ਗੈਂਗ ਪੂਰੇ ਪੰਜਾਬ ਅਤੇ ਹਰਿਆਣਾ ਸੂਬੇ ‘ਚ ਸਰਗਰਮ ਸੀ ਅਤੇ ਇਹ ਸਾਰੇ ਮੁੱਖ ਤੌਰ ‘ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸੀ। ਉਥੇ ਹੀ ਆਈਜੀ ਐਸਪੀ ਐਸ ਪਰਮਾਰ ਨੇ ਦੱਸਿਆ ਕਿ ਹੁਣ ਤੱਕ ਦੀ ਤਫਤੀਸ਼ ‘ਚ ਇਹ ਸਾਮਣੇ ਆਇਆ ਹੈ ਕਿ ਇਨ੍ਹਾਂ ਗ੍ਰਿਫਤਾਰ ਲੋਕਾਂ ਖਿਲਾਫ ਪੰਜਾਬ ਅਤੇ ਹਰਿਆਣਾ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਪਹਿਲਾਂ ਹੀ 37 ਦੇ ਕਰੀਬ ਮਾਮਲੇ ਦਰਜ ਹਨ। ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

NO COMMENTS