ਬਟਾਲਾ 01,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਬਟਾਲਾ ਪੁਲਿਸ ਨੇ ਇੱਕ ਨਸ਼ਾ ਤਸਕਰ ਤੋਂ 35 ਲੱਖ ਰੁਪਏ ਦੀ ਡਰੱਗ ਮਨੀ ਤੇ ਨਾਜਾਇਜ਼ ਅਸਲਾ ਬਰਾਮਦ ਕੀਤਾ। ਐਸਐਸਪੀ ਬਟਾਲਾ ਰਛਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਡੀਐਸਪੀ ਗੁਰਿੰਦਰਬੀਰ ਸਿੰਘ ਤੇ ਸੀਆਈਏ ਦੇ ਇੰਚਾਰਜ ਸਬ ਇੰਸਪੈਕਟਰ ਦਲਜੀਤ ਸਿੰਘ ਪੱਡਾ ਦੀ ਅਗਵਾਈ ‘ਚ ਪੁਲਿਸ ਨੇ ਦੋ ਮੁਲਜ਼ਮਾਂ ਸੰਦੀਪ ਕੁਮਾਰ ਵਾਸੀ ਬਟਾਲਾ ਤੇ ਸਰਵਣ ਸਿੰਘ ਵਾਸੀ ਪੁਰੀਆਂ ਕਲਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਐਸਐਸਪੀ ਨੇ ਦੱਸਿਆ ਕਿ ਫੜੇ ਗਏ ਦੋਹਾਂ ਦੋਸ਼ੀਆਂ ਤੋਂ ਕੀਤੀ ਪੁੱਛਗਿੱਛ ਤਹਿਤ ਇਨ੍ਹਾਂ ਦੇ ਤੀਜਾ ਸਾਥੀ ਜੋਗਿੰਦਰ ਸਿੰਘ ਵੱਲੋਂ ਜੇਲ੍ਹ ਅੰਦਰੋਂ ਹੀ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਧੰਦੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ ਸੀ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਜੋਗਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ। ਇਸ ‘ਚ ਉਸ ਪਾਸੋਂ ਨਾਜਾਇਜ਼ ਅਸਲਾ ਤੇ 35 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਦੋਸ਼ੀ ਜੋਗਿੰਦਰ ਸਿੰਘ ਤੋਂ ਡੂੰਘਾਈ ਨਾਲ ਪੁੱਛਗਿੱਛ ਜਾ ਰਹੀ ਹੈ। ਇਸ ਤੋਂ ਆਉਂਦੇ ਦਿਨਾਂ ‘ਚ ਹੋਰ ਅਹਿਮ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦਸਿਆ ਕਿ ਦੋਸ਼ੀ ਦੀ ਪਹਿਲਾਂ ਹੀ 1 ਕਰੋੜ 17 ਲੱਖ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਐਸਐਸਪੀ ਰਛਪਾਲ ਸਿੰਘ ਨੇ ਦੱਸਿਆ ਕਿ ਦੋਸ਼ੀ ਜੋਗਿੰਦਰ ਸਿੰਘ ਪੁੱਤਰ ਰਤਨ ਸਿੰਘ ਵਾਸੀ ਪੁਰੀਆਂ ਕਲਾਂ ਜਿਸ ‘ਤੇ ਵੱਖ-ਵੱਖ ਮਾਮਲਿਆਂ ਦੇ 16 ਪਰਚੇ ਦਰਜ ਹਨ ਤੇ ਦੋਸ਼ੀ ਜੇਲ੍ਹ ‘ਚ ਬੰਦ ਹੈ।
ਉਨ੍ਹਾਂ ਕਿਹਾ ਕਿ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਕੇ ਕੀਤੀ ਪੁੱਛਗਿੱਛ ਤੋਂ ਬਾਅਦ ਉਸ ਪਾਸੋਂ ਨਸ਼ੇ ਤਸਕਰੀ ਦੀ ਕਮਾਈ ਤੋਂ ਇਕੱਠੇ ਕੀਤੇ 35 ਲੱਖ ਦੀ ਕਰੰਸੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਜੋਗਿੰਦਰ ਸਿੰਘ ਦਾ ਭਣੇਵਾਂ ਸਰਵਣ ਸਿੰਘ ਤੇ ਉਸ ਦੀ ਪਤਨੀ ਅਮਰਜੀਤ ਕੌਰ ਵੀ ਨਸ਼ੇ ਦੀ ਸਪਲਾਈ ਕਰਦਿਆਂ ਫੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜੋਗਿੰਦਰ ਸਿੰਘ ਦਾ ਪਰਿਵਾਰ ਨਸ਼ਾ ਤਸਕਰੀ ‘ਚ ਸ਼ਾਮਲ ਹੈ।Tags: