ਬਟਾਲਾ 05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸੀ ਉਮੀਦਵਾਰ ਅਸ਼ਵਨੀ ਸੇਖੜੀ ਦੇ ਸਕੇ ਭਰਾ ਇੰਦਰ ਸੇਖੜੀ ਜੋ ਪਿਛਲੇ ਲੰਬੇ ਸਮੇ ਤੋਂ ਅਸ਼ਵਨੀ ਸੇਖੜੀ ਤੋਂ ਨਾਰਾਜ਼ ਸਨ, ਅੱਜ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਨਾਲ ਸਨ।
ਅਕਾਲੀ ਦਲ ਦਾ ਪੱਲਾ ਛੱਡ ਬਟਾਲਾ ਵਿਖੇ ਭਾਜਪਾ ਨੇਤਾ ਤਰੁਣ ਚੁੱਘ ਤੇ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਦੀ ਅਗਵਾਈ ‘ਚ ਇੰਦਰ ਸੇਖੜੀ ਭਾਜਪਾ ‘ਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਤਰੁਣ ਚੁੱਘ ਵੱਲੋਂ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਗਿਆ।
ਚੁੱਘ ਨੇ ਕਿਹਾ, “ਭਾਜਪਾ ਨੂੰ ਵੱਡੀ ਮਜਬੂਤੀ ਮਿਲ ਰਹੀ ਹੈ ਕਿਉਂਕਿ ਲਗਾਤਾਰ ਵੱਡੀ ਗਿਣਤੀ ‘ਚ ਲੋਕ ਭਾਜਪਾ ਨੂੰ ਸਮਰਥਨ ਦੇ ਰਹੇ ਹਨ।” ਉਥੇ ਹੀ ਇੰਦਰ ਸੇਖੜੀ ਨੇ ਕਿਹਾ, “ਜਦ ਪਿਛਲੇ ਸਮੇਂ ‘ਚ ਉਹ ਅਕਾਲੀ ਦਲ ‘ਚ ਸ਼ਾਮਲ ਹੋਏ ਸਨ, ਉਦੋਂ ਵੀ ਉਨ੍ਹਾਂ ਦਾ ਮਨ ਭਾਜਪਾ ‘ਚ ਸ਼ਾਮਲ ਹੋਣ ਦਾ ਸੀ ਤੇ ਅਤੇ ਭਾਜਪਾ ਵੱਲੋਂ ਵੀ ਉਨ੍ਹਾਂ ਨੂੰ ਸੰਪਰਕ ਕੀਤਾ ਗਿਆ ਸੀ। ਆਖਰ ਅੱਜ ਉਹ ਭਾਜਪਾ ‘ਚ ਸ਼ਾਮਲ ਹੋਏ ਹਨ।
ਇੰਦਰ ਸੇਖੜੀ ਨੇ ਕਿਹਾ ਕਿ ਉਹ ਪੂਰਨ ਤੌਰ ਤੇ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਨੂੰ ਸਮਰਥਨ ਦੇ ਰਹੇ ਹਨ ਤੇ ਅੱਗੇ ਵੀ ਪਾਰਟੀ ਲਈ ਤਨਦੇਹੀ ਨਾਲ ਕੰਮ