*ਬਟਾਲਾ ਤੋਂ ਬੀਜੇਪੀ ਦੇ ਤਿੰਨ ਵਾਰ ਵਿਧਾਇਕ ਰਹੇ ਜਗਦੀਸ਼ ਸਾਹਨੀ ਨਹੀਂ ਰਹੇ, ਹਸਪਤਾਲ ‘ਚ ਲਏ ਆਖਰੀ ਸਾਹ*

0
55

ਬਟਾਲਾ 02 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ) : ਬਟਾਲਾ ਵਿਧਾਨ ਸਭਾ ਖੇਤਰ ਤੋਂ ਭਾਜਪਾ ਦੇ ਤਿੰਨ ਵਾਰ ਵਿਧਾਇਕ ਅਤੇ ਇੱਕ ਵਾਰ ਚੀਫ ਪਾਰਲੀਮੈਂਟਰੀ ਸਕੱਤਰ ਰਹੇ ਜਗਦੀਸ਼ ਸਾਹਨੀ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। 77 ਸਾਲ ਦੇ ਜਗਦੀਸ਼ ਸਾਹਨੀ ਨੇ ਐਤਵਾਰ ਸ਼ਾਮ 4 ਵਜੇ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਏ।  ਸਾਹਨੀ ਕਾਫ਼ੀ ਸਮਾਂ ਤੋਂ ਡਾਇਬਟੀਜ ਦੇ ਮਰੀਜ਼ ਸੀ। 

ਹਾਲਤ ਖ਼ਰਾਬ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੇ ਦੌਰਾਨ ਹਾਰਟ ਅਟੈਕ ਨਾਲ ਉਨ੍ਹਾਂ ਦੀ ਮੌਤ ਹੋ ਗਈ। ਮੂਲਰੂਪ ਤੋਂ ਪਠਾਨਕੋਟ ਦੇ ਰਹਿਣ ਵਾਲੇ ਜਗਦੀਸ਼ ਸਾਹਨੀ ਪੇਸ਼ੇ ਤੋਂ ਟਰਾਂਸਪੋਰਟਰ ਸੀ ਅਤੇ ਉਨ੍ਹਾਂ ਦੀ ਸਾਹਨੀ  ਟਰਾਂਸਪੋਰਟਰ ਕੰਪਨੀ ਦੀਆਂ ਬਸਾਂ ਚੱਲਦੀਆਂ ਹਨ। 1992 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਸਾਹਨੀ ਨੇ ਰਾਜਨੀਤੀ ਵਿੱਚ ਕਦਮ ਰੱਖਿਆ। 

NO COMMENTS