
ਬਟਾਲਾ 27 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੁਲਿਸ ਜ਼ਿਲ੍ਹਾ ਬਟਾਲਾ ਦੇ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਿਸ ਨੇ 9 ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਮੇਤ ਦੋ ਮੁਲਜ਼ਮਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਐਸ.ਪੀ ਜਗਬਿੰਦਰ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐਸ.ਆਈ ਵਰਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਪੁਲ ਸੂਆ ਬੱਦੋਵਾਲ ਕਲਾਂ ਵਿਖੇ ਨਾਕਾਬੰਦੀ ਕੀਤੀ ਗਈ ਸੀ, ਜਿਸ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਦਾ ਨਾਮ ਪਤਾ ਪੁੱਛਣ ’ਤੇ ਦੋਵਾਂ ਨੌਜਵਾਨਾਂ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਪੁੱਛਗਿੱਛ ਕਰਨ ਉਪਰੰਤ ਇਨ੍ਹਾਂ ਕੋਲੋਂ 9 ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ।ਮੁਲਜ਼ਮਾਂ ਵੱਲੋਂ ਪਿਛਲੇ ਦੋ ਮਹੀਨਿਆਂ ਦੌਰਾਨ ਇਹ ਵਾਹਨ ਰਮਦਾਸ, ਅਜਨਾਲਾ ਅਤੇ ਫਤਿਹਗੜ੍ਹ ਚੂੜੀਆਂ ਤੋਂ ਚੋਰੀ ਕੀਤੇ ਗਏ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੌਜਵਾਨਾਂ ਵਿਰੁੱਧ ਧਾਰਾ 379 ਅਤੇ 411 IPC ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
