*ਬਠਿੰਡਾ ‘ਚ ਅੱਧੀ ਰਾਤ ਪ੍ਰੇਮਿਕਾ ਨੂੰ ਘਰ ਮਿਲਣ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ*

0
130

21 ਜੁਲਾਈ(ਸਾਰਾ ਯਹਾਂ/ਬਿਊਰੋ ਨਿਊਜ਼)ਵਿੱਕੀ ਨਾਮਕ ਨੌਜਵਾਨ ਦਾ ਪਿਛਲੇ ਕੁਝ ਸਮੇਂ ਤੋਂ ਇਸੇ ਪਿੰਡ ਦੀ ਹੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਬਾਰੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਵਿੱਕੀ ਅਕਸਰ ਆਪਣੀ ਸਹੇਲੀ ਦੇ ਘਰ ਉਸ ਨੂੰ ਮਿਲਣ ਲਈ ਜਾਂਦਾ ਸੀ।

ਬਠਿੰਡਾ ਦੇ ਨੇੜਲੇ ਪਿੰਡ ਲੂਲਬਾਈ  ‘ਚ ਬੀਤੀ ਦੇਰ ਰਾਤ ਆਪਣੀ ਪ੍ਰੇਮਿਕਾ ਨੂੰ ਮਿਲਣ ਆਏ ਪ੍ਰੇਮੀ ਨੂੰ ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਵਿੱਕੀ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕਤਲ ਕਰਨ ਵਾਲੇ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ।

ਪਹਿਲਾਂ ਵੀ ਜਾਂਦਾ ਸੀ ਸਹੇਲੀ ਦੇ ਘਰ ਲਈ ਮਿਲਣ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਲੂਲਬਾਈ ਦੇ ਵਿੱਕੀ ਨਾਮਕ ਨੌਜਵਾਨ ਦਾ ਪਿਛਲੇ ਕੁਝ ਸਮੇਂ ਤੋਂ ਇਸੇ ਪਿੰਡ ਦੀ ਹੀ ਇੱਕ ਵਿਆਹੁਤਾ ਔਰਤ ਨਾਲ ਪ੍ਰੇਮ ਸਬੰਧ ਚੱਲ ਰਹੇ ਸਨ। ਇਸ ਬਾਰੇ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ। ਵਿੱਕੀ ਅਕਸਰ ਆਪਣੀ ਸਹੇਲੀ ਦੇ ਘਰ ਉਸ ਨੂੰ ਮਿਲਣ ਲਈ ਜਾਂਦਾ ਸੀ।

ਘਾਤ ਲਾ ਕੇ ਬੈਠੇ ਪਰਿਵਾਰ ਵਾਲਿਆਂ ਨੇ ਕੀਤਾ ਕਤਲ

ਸੂਤਰਾਂ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਵਿੱਕੀ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਗਿਆ ਤਾਂ ਪਹਿਲਾਂ ਤੋਂ ਹੀ ਘਾਤ ਲਾ ਕੇ ਬੈਠੇ ਪ੍ਰੇਮਿਕਾ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਫੜ ਕੇ ਡੰਡਿਆਂ ਨਾਲ ਕੁੱਟ-ਕੁੱਟ  ਮਾਰ ਦਿੱਤਾ। ਕਤਲ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਦੋਸ਼ੀਆਂ ਦੀ ਭਾਲ ਵਿੱਚ ਜੁਟੀ ਪੁਲਿਸ

ਸੂਚਨਾ ਮਿਲਣ ਦੇ ਬਾਅਦ ਥਾਣਾ ਨੰਦਗੜ੍ਹ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਟੁੱਟੇ ਡੰਡੇ ਵੀ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ

NO COMMENTS