ਬਠਿੰਡਾ ‘ਚ ਆਜ਼ਾਦੀ ਦਿਹਾੜੇ ਦੀਆਂ ਰੌਣਕਾਂ, ਮਨਪ੍ਰੀਤ ਬਾਦਲ ਨੇ ਫਹਿਰਾਇਆ ਤਿਰੰਗਾ

0
39

ਬਠਿੰਡਾ 15 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ):: ਦੇਸ਼ ਦੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਬਠਿੰਡਾਂ ‘ਚ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਮਨਾਇਆ ਗਿਆ। ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਆਜ਼ਾਦੀ ਦਿਹਾੜਾ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਗਿਆ।

ਕਾਲਜ ਦੇ ਹਾਕੀ ਸਟੇਡੀਅਮ ਵਿੱਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੌਮੀ ਝੰਡਾ ਲਹਿਰਾਉਂਦਿਆਂ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਆਪਣੇ ਭਾਸ਼ਨ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਕਿ ਸਾਨੂੰ ਇਹ ਆਜ਼ਾਦੀ ਬਹੁਤ ਕੁਰਬਾਨੀਆਂ ਦੇਣ ਉਪਰੰਤ ਮਿਲੀ ਹੈ ਅਤੇ ਸਾਨੂੰ ਸਭ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਾਰੇ ਦੇਸ਼-ਵਾਸੀਆਂ ਨੂੰ ਹਲਫ਼ ਲੈਣਾ ਚਾਹੀਦਾ ਹੈ ਕਿ ਅਸੀਂ ਰਲ ਕੇ ਦੇਸ਼ ‘ਚੋਂ ਰਿਸ਼ਵਤ, ਗਰੀਬੀ, ਅਨਪੜ੍ਹਤਾ, ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਦੇਸ਼ ਵਿਰੋਧੀ ਕਾਰਵਾਈਆਂ ਖਤਮ ਕਰਾਂਗੇ। ਮਨਪ੍ਰੀਤ ਨੇ ਕਿਹਾ ਕਿ ਇਸ ਸਮੇਂ ਕੋਰੋਨਾ ਮਹਾਂਮਾਰੀ ਕਰਕੇ ਜੋ ਮਾਯੂਸੀ ਸਾਡੇ ਚਿਹਰਿਆਂ ‘ਤੇ ਆਈ ਹੈ ਇਹ ਜਲਦੀ ਹੀ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਪੰਜਾਬੀਆਂ ਦੇ ਚਿਹਰਿਆਂ ‘ਤੇ ਕਦੇ ਵੀ ਮਾਯੂਸੀ ਨਹੀਂ ਆ ਸਕਦੀ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਠਿੰਡਾ, ਰਾਜਪੁਰਾ ਅਤੇ ਮੱਤੇਵਾੜਾ ਵਿੱਚ ਇੰਡਸਟ੍ਰੀਅਲ ਪਾਰਕ ਬਣਾਉਣ ਦਾ ਫੈਸਲਾ ਕੀਤਾ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਪੰਜਾਬ ਦੀ ਤਰੱਕੀ ਲਈ ਵਚਨਬੱਧ ਹੈ।

NO COMMENTS