*ਬਠਿੰਡਾ ‘ਚ ਕਾਰੋਬਾਰੀ ਦੇ ਘਰ ਗੋਲੀਬਾਰੀ, 1 ਕਰੋੜ ਰੁਪਏ ਦੀ ਮੰਗੀ ਸੀ ਫਿਰੌਤੀ*

0
128

ਚੰਡੀਗੜ੍ਹ  (ਸਾਰਾ ਯਹਾਂ/ਬਿਊਰੋ ਨਿਊਜ਼ ) : ਬਠਿੰਡਾ ਸ਼ਹਿਰ ਦੀ ਰਾਮਾ ਮੰਡੀ ‘ਚ ਕਾਰੋਬਾਰੀ ਅੰਕਿਤ ਗੋਇਲ ਤੋਂ 1 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਵਟਸਐਪ ‘ਤੇ ਕਾਲਰ ਨੇ ਖੁਦ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸ ਕੇ ਫਿਰੌਤੀ ਦੀ ਧਮਕੀ ਦਿੱਤੀ ਹੈ। ਕੁਝ ਦਿਨ ਪਹਿਲਾਂ ਵਪਾਰੀ ਦੇ ਘਰ ‘ਤੇ ਗੋਲੀਬਾਰੀ ਹੋਈ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਇੱਕ ਪਾਸੇ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਦੂਜੇ ਪਾਸੇ ਗੈਂਗਸਟਰਾਂ ਦੇ ਨਾਮ ‘ਤੇ ਲੋਕਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਸਾਹਮਣੇ ਆ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ (Bathinda) ਦੇ ਕਸਬਾ ਰਾਮਾ ਮੰਡੀ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਇੱਕ ਕਾਰੋਬਾਰੀ ਅੰਕਿਤ ਗੋਇਲ ਤੋਂ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ।

LEAVE A REPLY

Please enter your comment!
Please enter your name here