
(ਸਾਰਾ ਯਹਾਂ/ ਮੁੱਖ ਸੰਪਾਦਕ ) :ਬਠਿੰਡਾ ਵਿੱਚ ਖੇਤੀਬਾੜੀ ਅਧਿਕਾਰੀ ਤੇ ਕਾਤਲਾਨਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦੇ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਉਹ ਅੱਜ ਦਾਣਾ ਮੰਡੀ ਵਿਖੇ ਸੈਂਪਲਿੰਗ ਕਰ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਅਧਿਕਾਰੀ ਉੱਪਰ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਰਕਾਰ ਉਨ੍ਹਾਂ ਹਮਲਾਵਰਾਂ ਉੱਤੇ ਸਖ਼ਤ ਕਾਰਵਾਈ ਕਰੇ।
ਦੂਜੇ ਪਾਸੇ ਜ਼ਖ਼ਮੀ ਹਾਲਤ ‘ਚ ਖੇਤੀਬਾੜੀ ਅਧਿਕਾਰੀ ਨੇ ਦੱਸਿਆ ਕਿ ਉਹ ਖ਼ਾਦ ਦੀ ਦੁਕਾਨ ਉਪਰ ਸੈਂਪਲ ਭਰਨ ਗਏ ਸੀ ਅਤੇ ਇੱਕ ਵਿਅਕਤੀ ਕੱਲ੍ਹ ਸਵੇਰ ਦਾ ਹੀ ਫੋਨ ਕਰਕੇ ਮਿਲਣ ਲਈ ਕਹਿ ਰਿਹਾ ਸੀ ਕਿ ਉਸ ਦੇ ਸੈਂਪਲ ਨਾ ਭਰੇ ਜਾਣ,ਪਰ ਅਸੀਂ ਉਸ ਨੂੰ ਮਨਾਂ ਕਰਦੇ ਰਹੇ ਜਿਸ ਤੋਂ ਬਾਅਦ ਉਸ ਨੇ ਦਾਣਾ ਮੰਡੀ ਵਿੱਚ ਸੈਂਪਲ ਭਰਦੇ ਸਮੇਂ ਆਪਣੇ ਸਾਥੀਆਂ ਸਮੇਤ ਆ ਕੇ ਉਨ੍ਹਾਂ ਤੇ ਹਮਲਾ ਕਰ ਦਿੱਤਾ।
ਇਸ ਹਮਲੇ ਵਿੱਚ ਉਹ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇਸ ਮੌਕੇ ਖੇਤੀਬਾੜੀ ਅਧਿਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
