
ਬਠਿੰਡਾ 17 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਬਠਿੰਡਾ ਦੇ ਐਸਐਸਪੀ ਭੁਪਿੰਦਰਜੀਤ ਵਿਰਕ ਦੀ ਕੋਰੋਨਾਵਾਇਰਸ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਹੁਣ ਪੰਜਾਬ ਦੇ ਖਜਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਖੁਦ ਨੂੰ ਸਵੈ ਇਕਾਂਤਵਾਸ ਕਰ ਲਿਆ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਫੇਸਬੁੱਕ ਰਾਹੀਂ ਦਿੱਤੀ।
ਉਨ੍ਹਾਂ ਲਿਖਿਆ ਕਿ ਬਠਿੰਡਾ ਦੇ ਐਸਐਸਪੀ ਕੋਰੋਨਾ ਪੌਜ਼ੇਟਿਵ ਆਏ ਹਨ ਤੇ ਮੈਂ ਉਨ੍ਹਾਂ ਨੂੰ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਤੇ ਆਪਣੇ ਪਰਿਵਾਰ ਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ ਵਿੱਚ ਜਾ ਰਿਹਾ ਹਾਂ ਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।
