*ਬਠਿੰਡਾ ਲੋਕ ਸਭਾ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਹੱਕ ਵਿੱਚ ਮਾਨਸਾ ਵਿਖੇ ਕੀਤੀ ਮੀਟਿੰਗ*

0
206

ਮਾਨਸਾ, 11 ਅਪ੍ਰੈਲ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਲੋਕ ਸਭਾ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਵਿਧਾਇਕ ਗੁਰਮੀਤ ਸਿੰਘ ਖੁਡੀਆਂ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਹੈ। ਜਿਸਦੇ ਚਲਦਿਆਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਗੁਰਮੀਤ ਸਿੰਘ ਖੁਡੀਆਂ ਦੇ ਹੱਕ ਵਿੱਚ ਜ਼ਿਲ੍ਹਾ ਮਾਨਸਾ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਰਾਜੂ ਜਿਲ੍ਹਾ ਪ੍ਰਧਾਨ S C ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ ਮਾਲਵਾ ਜੋਨ S C ਵਿੰਗ ਦੇ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ ਵਾਈਸ ਚੇਅਰਮੈਨ ਪੰਜਾਬ ਅਨੁਸੂਚਿਤ ਜਾਤੀਆਂ ਦੀ ਜ਼ਮੀਨ ਵਿਕਾਸ ਅਤੇ ਵਿੱਤ ਪੰਜਾਬ ਨੇ ਪਾਰਟੀ ਦੇ ਵਿੰਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਬਠਿੰਡਾ ਲੋਕ ਸਭਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਜਿਤਾਉਣ ਆਪਣੇ ਪਾਰਟੀ ਦੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰਾਂ ਦੀ ਅਥਾਹ ਮਿਹਨਤ ਸਦਕਾ ਪੰਜਾਬ ਵਿੱਚ ਆਮ ਲੋਕਾਂ ਦੀ ਸਰਕਾਰ ਬਣੀ ਹੈ। ਇਸੇ ਤਰ੍ਹਾਂ ਲੋਕ ਸਭਾ ਦੀਆਂ ਚੋਣਾਂ ਵਿੱਚ ਵੀ ਪਾਰਟੀ ਵਰਕਰਾਂ ਨੂੰ ਸਖ਼ਤ ਮਿਹਨਤ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਤੇ ਪਾਰਟੀ ਦੇ ਸਟੇਟ ਸੈਕਟਰੀ ਸ਼ਿੰਦਾ ਭੀਖੀ, ਜਰਨਲ ਸਕੱਤਰ ਸੰਦੀਪ ਸਿੰਘ ਫਫੜੇ ਭਾਈਕੇ, ਜਿਲ੍ਹਾ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ mc ਮੀਤ ਪ੍ਰਧਾਨ ਨਗਰ ਕੌਂਸਲ ਮਾਨਸਾ, ਜਗਤਾਰ ਸਿੰਘ ਜਵਾਹਰਕੇ, ਹਲਕਾ ਕੋਆਰਡੀਨੇਟਰ  ਸਰਦੂਲਗੜ ਅਮਰੀਕ ਸਿੰਘ ਕੋਟ ਧਰਮੂ ਹਾਜਰ ਸਨ। 

NO COMMENTS