*ਬਡਬਰ ਸਕੂਲ ਦੀਆਂ ਕੁੜੀਆਂ ਨੇ ਪੰਜਾਬ ਰਾਜ ਸਕੂਲ ਖੇਡਾਂ ‘ਚ ਹਾਸਲ ਕੀਤਾ ਦੂਜਾ ਸਥਾਨ*

0
38

ਬਰਨਾਲਾ, 30 ਸਤੰਬਰ(ਸਾਰਾ ਯਹਾਂ/ਮੁੱਖ ਸੰਪਾਦਕ ):ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੀਆਂ ਲੜਕੀਆਂ ਨੇ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮ ਦਾ ਸਕੂਲ ਪਹੁੰਚਣ ‘ਤੇ ਸਕੂਲ ਮੁਖੀ ਜਸਵੀਰ ਸਿੰਘ ਅਤੇ ਸਮੂਹ ਸਟਾਫ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਡੀਪੀਈ ਪਰਮਜੀਤ ਕੌਰ ਨੇ ਦੱਸਿਆ ਕਿ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੀਆਂ ਲੜਕੀਆਂ ਨੇ ਜਿਲ੍ਹਾ ਬਰਨਾਲਾ ਦੀ ਪ੍ਰਤੀਨਿਧਤਾ ਕਰਦਿਆਂ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਉਹਨਾਂ ਨੇ ਦੱਸਿਆ ਕਿ ਬਰਨਾਲਾ ਦੀਆਂ ਲੜਕੀਆਂ ਨੇ ਪ੍ਰੀ ਕੁਆਰਟਰ ਫਾਈਨਲ ਵਿੱਚ ਤਰਨਤਾਰਨ, ਕੁਆਰਟਰ ਫਾਈਨਲ ਵਿੱਚ ਸ੍ਰੀ ਮੁਕਤਸਰ ਸਾਹਿਬ ਅਤੇ ਸੈਮੀਫਾਈਨਲ ਵਿੱਚ ਰੂਪਨਗਰ ਦੀ ਟੀਮ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਫਾਈਨਲ ਵਿੱਚ ਸਾਈ ਵਿੰਗ ਬਾਦਲ ਦੀ ਟੀਮ ਨੂੰ ਜਬਰਦਸਤ ਟੱਕਰ ਦੇ ਕੇ ਪੰਜਾਬ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਜਿਲ੍ਹਾ ਬਰਨਾਲਾ ਦੀ ਟੀਮ ਨੇ ਪੰਜਾਬ ਰਾਜ ਸਕੂਲ ਖੇਡਾਂ ਵਿੱਚ ਪਹਿਲੀ ਵਾਰ ਦੂਜਾ ਸਥਾਨ ਹਾਸਲ ਕਰਕੇ ਇਤਿਹਾਸ ਸਿਰਜਿਆ ਹੈ। ਸਕੂਲ ਮੁਖੀ ਜਸਵੀਰ ਸਿੰਘ ਨੇ ਜੇਤੂ ਖਿਡਾਰਨਾਂ, ਕੋਚ ਡੀ.ਪੀ.ਈ. ਪਰਮਜੀਤ ਕੌਰ ਅਤੇ ਵਾਲੀਬਾਲ ਕੋਚ ਅਜੈ ਨਾਗਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਮੀਦ ਕੀਤੀ ਕਿ ਸਕੂਲ ਦੀਆਂ ਇਹ ਖਿਡਾਰਨਾਂ ਭਵਿੱਖ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ। ਇਸ ਮੌਕੇ ਰੁਪਿੰਦਰ ਕੌਰ, ਅਨੀਤਾ ਪਾਠਕ, ਤਰਨਜੋਤ ਕੌਰ, ਅਵਨੀਸ਼, ਅਵਤਾਰ ਸਿੰਘ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਦੀਆਂ ਜੇਤੂ ਕੁੜੀਆਂ ਡਿਪਟੀ ਡੀ.ਈ.ਓ ਡਾ. ਬਰਜਿੰਦਰਪਾਲ ਸਿੰਘ ਅਤੇ ਅਧਿਆਪਕਾਂ ਨਾਲ।

NO COMMENTS