*ਬਰਗਾੜੀ ਬੀੜ ਸਾਹਿਬ ਚੋਰੀ ਮਾਮਲੇ ‘ਚ ਰਾਮ ਰਹੀਮ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ, ਕੋਰਟ ‘ਚ ਹੋਏਗੀ ਪੇਸ਼ੀ*

0
78

ਚੰਡੀਗੜ੍ਹ 26,ਅਕਤੂਬਰ (ਸਾਰਾ ਯਹਾਂ): ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।ਪੰਜਾਬ ‘ਚ 2015 ਦੇ ਬਰਗਾੜੀ ਵਿਖੇ ਹੋਏ ਬੀੜ ਸਾਹਿਬ ਚੋਰੀ ਮਾਮਲੇ ‘ਚ SIT ਨੇ ਰਾਮ ਰਹੀਮ ਦੇ ਨਾਮ ਦਾ ਪ੍ਰੋਡਕਸ਼ਨ ਵਾਰੰਟ ਕੋਟਕਪੁਰਾ ਕੋਰਟ ਤੋਂ ਹਾਸਿਲ ਕਰ ਲਿਆ ਹੈ।ਹੁਣ ਰਾਮ ਰਹੀਮ ਨੂੰ 29 ਅਕਤੂਬਰ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਏਗਾ।ਰਾਮ ਰਹੀਮ ਪਹਿਲਾਂ ਹੀ ਕਤਲ ਅਤੇ ਬਲਾਤਕਾਰ ਦੇ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ ‘ਚ ਸਜ਼ਾ ਕੱਟ ਰਿਹਾ ਹੈ।

ਜੂਡਿਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਬਾਜਾਖਾਨਾ ਦੀ ਅਦਾਲਤ ਨੇ ਅੱਜ ਇਹ ਵਾਰੰਟ ਜਾਰੀ ਕੀਤੇ ਹਨ।1 ਜੂਨ 2015 ਨੂੰ ਗੁਰਦੁਆਰਾ ਬੁਰਜ ਜਵਾਹਰ ਸਿੰਘ ਵਾਲਾ ਤੋਂ ਬੀੜ ਸਾਹਿਬ ਚੋਰੀ ਹੋਇਆ ਸੀ।ਪਿੱਛਲੇ ਸਾਲ ਜੁਲਾਈ ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ।ਇਸ ਮਾਮਲੇ ‘ਚ ਰਾਮ ਰਹੀਮ ਨੂੰ ਮਿਲਾ ਕਿ ਕੁੱਲ੍ਹ 11 ਆਰੋਪੀ ਸੀ ਜਿਨ੍ਹਾਂ ਵਿੱਚ ਇੱਕ (ਮਹਿੰਦਰ ਪਾਲ ਬਿੱਟੂ) ਦਾ ਕਤਲ ਕਰ ਦਿੱਤਾ ਗਿਆ ਸੀ।ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ ਐਸਆਈਟੀ ਬੀੜ ਚੋਰੀ ਮਾਮਲੇ ਅਤੇ ਸਤੰਬਰ ਦੇ ਵਿੱਚ ਹੋਏ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਹੈ।

NO COMMENTS