ਬਲਬੀਰ ਸਿੱਧੂ ਵਲੋਂ ਸਿਵਲ ਸਰਜਨ ਗੁਰਦਾਸਪੁਰ ਨੂੰ ਜਬਰ-ਜਿਨਾਹ ਪੀੜਤ ਦੇ ਇਲਾਜ ਵਿੱਚ ਹੋਈ ਦੇਰੀ ਸਬੰਧੀ ਰਿਪੋਰਟ ਪੇਸ਼ ਕਰਨ ਦੇ ਆਦੇਸ਼

0
15

ਚੰਡੀਗੜ, 21 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ) :ਐਸ.ਐਮ.ਓ ਡਾ: ਚੇਤਨਾ ਅਤੇ ਸਿਵਲ ਹਸਪਤਾਲ ਦੇ ਮੈਡੀਕਲ ਅਧਿਕਾਰੀਆਂ ਵਲੋਂ ਜਬਰ-ਜਿਨਾਹ ਪੀੜਤ ਲੜਕੀ ਦੇ ਇਲਾਜ ਵਿੱਚ ਕੀਤੀ ਲਾਪ੍ਰਵਾਹੀ ਵਾਲੀ ਘਟਨਾ ‘ਤੇ ਸਖਤੀ ਨਾਲ ਕਾਰਵਾਈ ਕਰਦਿਆਂ ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਿਵਲ ਸਰਜਨ ਗੁਰਦਾਸਪੁਰ ਨੂੰ 3 ਦਿਨਾਂ ਵਿੱਚ ਇਸ ਸਬੰਧੀ ਰਿਪੋਰਟ ਜਮਾਂ ਕਰਵਾਉਣ ਲਈ ਹਦਾਇਤ ਕੀਤੀ ਹੈ।ਪੰਜਾਬ ਭਵਨ ਵਿਖੇ ਸਿਵਲ ਸਰਜਨਜ਼ ਰੀਵੀਊ ਮੀਟਿੰਗ ਦੀ ਅਗਵਾਈ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਹਸਪਤਾਲਾਂ ਵਿੱਚ ਬਲਾਤਕਾਰ ਦੇ ਕੇਸਾਂ ਦੀ ਜਾਂਚ ਵਿੱਚ ਅਧਿਕਾਰ ਖੇਤਰ ਦੀਆਂ ਸੀਮਾਵਾਂ ਨਹੀਂ ਹੁੰਦੀਆਂ ਹਨ  ਅਤੇ ਹਸਪਤਾਲ ਵਿੱਚ ਆਈ ਕਿਸੇ ਵੀ ਪੀੜਤ ਨੂੰ ਤੁਰੰਤ ਇਲਾਜ ਸੇਵਾਵਾਂ ਮੁਹੱਈਆ ਕਰਾਉਣ ਦੀ ਜ਼ਿੰਮੇਵਾਰੀ ਮੈਡੀਕਲ ਅਫਸਰ ਦੀ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸਾਰੀਆਂ ਗੰਭੀਰ ਘਟਨਾਵਾਂ ਵਿੱਚ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣਾ ਵੀ ਸਿਵਲ ਸਰਜਨ ਦੀ ਜਿੰੰਮੇਵਾਰੀ ਹੈ।ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਸਿਵਲ ਸਰਜਨ ਵੱਲੋਂ ਪੇਸ਼ ਕੀਤੀ ਜਾਣ ਵਾਲੀ ਰਿਪੋਰਟ ਦੇ ਅਧਾਰ ’ਤੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।———

LEAVE A REPLY

Please enter your comment!
Please enter your name here