*ਬਲਬੀਰ ਸਿੱਧੂ ਵੱਲੋਂ 117 ਨਵੇਂ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓਜ਼) ਨੂੰ ਨਿਯੁਕਤੀ ਪੱਤਰ ਜਾਰੀ*

0
22

ਚੰਡੀਗੜ੍ਹ, 26 ਅਗਸਤ (ਸਾਰਾ ਯਹਾਂ ਮੁੱਖ ਸੰਪਾਦਕ): ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ 117 ਨਵੇਂ ਕਮਿਊਨਿਟੀ ਹੈਲਥ ਅਫ਼ਸਰਾਂ (ਸੀਐਚਓਜ਼) ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ।ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਵਿੱਚ ਪੰਜਾਬ ਇਸ ਸਮੇਂ ਦੇਸ਼ ਦਾ ਮੋਹਰੀ ਸੂਬਾ ਹੈ ਕਿਉਂਕਿ ਸੂਬੇ ਦੇ ਪੇਂਡੂ ਖੇਤਰਾਂ ਵਿੱਚ ਕੁੱਲ 2700 ਸਿਹਤ ਅਤੇ ਤੰਦਰੁਸਤੀ ਕੇਂਦਰ (ਐਚਡਬਲਯੂਸੀ) ਪਹਿਲਾਂ ਹੀ ਕਾਰਜਸ਼ੀਲ ਹਨ। ਉਨ੍ਹਾਂ ਅੱਗੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਨਿਯੁਕਤੀ ਨਾਲ ਸਿਹਤ ਅਤੇ ਤੰਦਰੁਸਤੀ ਕੇਂਦਰ ਪ੍ਰਭਾਵਸ਼ਾਲੀ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕਣਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਰਸਿਟੀ (ਇਗਨੂ) ਵੱਲੋਂ 6 ਮਹੀਨਿਆਂ ਦੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਲਈ 300 ਹੋਰ ਉਮੀਦਵਾਰਾਂ ਦੀ ਚੋਣ ਵੀ ਕੀਤੀ ਗਈ ਹੈ ਅਤੇ ਜਨਵਰੀ 2022 ਤੱਕ ਕਮਿਊਨਿਟੀ ਹੈਲਥ ਅਫ਼ਸਰਾਂ ਵਜੋਂ ਭਰਤੀ ਕਰ ਲਏ ਜਾਣਗੇ। ਇਨ੍ਹਾਂ ਕੇਂਦਰਾਂ ਵਿੱਚ ਵਿਸਤ੍ਰਿਤ ਸੇਵਾਵਾਂ ਦੇਣ ਲਈ ਟੈਲੀਮੇਡਿਸਿਨ ਸੇਵਾਵਾਂ, 27 ਜ਼ਰੂਰੀ ਦਵਾਈਆਂ ਅਤੇ 6 ਡਾਇਗਨੋਸਟਿਕਸ ਟੈਸਟ ਮੁਹੱਈਆ ਕਰਵਾਏ ਜਾ ਰਹੇ ਹਨ।ਐਚਡਬਲਯੂਸੀ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਸਿਹਤ ਮੰਤਰੀ ਨੇ ਦੱਸਿਆ ਕਿ ਕਮਿਊਨਿਟੀ ਹੈਲਥ ਅਫ਼ਸਰ ਪੇਂਡੂ ਖੇਤਰਾਂ ਵਿੱਚ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਬਣ ਗਏ ਹਨ। ਕੋਵਿਡ 19 ਮਹਾਂਮਾਰੀ ਦੌਰਾਨ, ਸੀਐਚਓਜ਼ ਅਤੇ ਐਚਡਬਲਯੂਸੀ ਟੀਮ ਓਪੀਡੀ ਸੇਵਾਵਾਂ ਅਤੇ ਕੋਵਿਡ ਸੰਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਪੇਂਡੂ ਆਬਾਦੀ ਲਈ ਬਹੁਤ ਲਾਭਕਾਰੀ ਸਾਬਿਤ ਹੋਏ ਹਨ l ਸਾਰੇ ਸੀ.ਐਚ.ਓ. ਵੱਲੋਂ ਕੋਵਿਡ ਨਮੂਨੇ ਲੈਣ, ਕੰਨਟੈਕਟ ਟਰੇਸਿੰਗ, ਇਕਾਂਤਾਵਾਸ ਮਰੀਜ਼ਾਂ ਦੇ ਘਰ ਦਾ ਦੌਰਾ ਕਰਨਾ ਆਦਿ ਸ਼ਾਮਿਲ ਹਨ। ਇਸ ਦੇ ਨਾਲ ਹੀ ਪੰਜਾਬ ਦੇ ਸਾਰੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਵੀ ਕੋਵਿਡ ਟੀਕਾਕਰਣ ਮੁਹੱਈਆ ਕਰਵਾਇਆ ਜਾ ਰਿਹਾ ਹੈ l
ਸ. ਸਿੱਧੂ ਨੇ ਅੱਗੇ ਕਿਹਾ ਕਿ ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਕਮਜ਼ੋਰ ਅਤੇ ਗਰੀਬ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਅਤੇ ਸਿਹਤ ਸੇਵਾਵਾਂ ਦੀ ਪਹੁੰਚ ਵਧਾਉਣ ਲਈ ਝੁੱਗੀ -ਝੌਂਪੜੀ ਖੇਤਰਾਂ ਵਿੱਚ ਸ਼ਹਿਰੀ ਸਿਹਤ ਅਤੇ ਤੰਦਰੁਸਤ ਪੰਜਾਬ ਸਿਹਤ ਕੇਂਦਰ ਸਥਾਪਤ ਕਰਨ ਦੀ ਯੋਜਨਾ ਹੈ। ਇਹ ਕੇਂਦਰ ਸਿਹਤ ਸੇਵਾਵਾਂ ਨੂੰ ਵਧਾ ਕੇ ਲੋਕਾਂ ਦੀ ਸਿਹਤ ਸੰਭਾਲ ਵਿਚ ਇੱਕ ਨਵਾਂ ਮੀਲ ਪੱਥਰ ਸਾਬਿਤ ਹੋਣਗੇ l ਇਹਨਾਂ ਹੈਲਥ ਵੈਲਨੈਸ ਸੈਂਟਰਾਂ ਵਿਚ ਹਾਈਪਰਟੈਨਸ਼ਨ, ਸ਼ੂਗਰ, ਦਮਾ ਆਦਿ ਦੀ ਜਾਂਚ ਕਰਨ ਅਤੇ ਦਵਾਈਆਂ ਮੁਹੱਈਆ ਕਰਵਾਉਣ ਦਾ ਖਾਸ ਪ੍ਰਬੰਧ ਹੈ l
ਇਸ ਮੌਕੇ ਐਨ.ਐਚ.ਐਮ. ਦੇ ਐਮ.ਡੀ. ਸ੍ਰੀ ਕੁਮਾਰ ਰਾਹੁਲ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਆਦੇਸ਼ ਕੰਗ ਅਤੇ ਐਨਐਚਐਮ ਦੇ ਡਾਇਰੈਕਟਰ ਡਾ. ਅਰੀਤ ਕੌਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here