
ਮਾਨਸਾ 17 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) —- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਅੰਦਰ ਵੱਖ-ਵੱਖ ਅਹੁਦਿਆਂ ਤੇ ਰਹੇ ਮਾਨਸਾ ਵਾਸੀ ਉੱਘੇ ਟਕਸਾਲੀ ਕਾਂਗਰਸੀ ਨੇਤਾ ਤੇ ਸਾਬਕਾ ਡਾਇਰੈਕਟਰ ਬਲਵਿੰਦਰ ਨਾਰੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੈਂਬਰ ਲਿਆ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੁਆਰਾ ਜਾਰੀ ਕੀਤੀ ਗਈ ਸੂਚੀ ਵਿੱਚ ਉਨ੍ਹਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਸ਼੍ਰੀ ਨਾਰੰਗ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ। ਪਾਰਟੀ ਦੇ ਚੰਗੇ ਅਤੇ ਮਾੜੇ ਸਮੇਂ ਦੌਰਾਨ ਉਨ੍ਹਾਂ ਨੇ ਕਦੇ ਵੀ ਪਿੱਠ ਨਹੀਂ ਦਿਖਾਈ। ਬਲਵਿੰਦਰ ਨਾਰੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਿੱਸਾ ਹੋਣ ਦਾ ਉਨ੍ਹਾਂ ਨੂੰ ਮਾਣ ਹੈ, ਜਿਸ ਨਾਲ ਜੁੜ ਕੇ ਕੰਮ ਕਰਨਾ ਉਹ ਆਪਣੀ ਖੁਸ਼ੀ ਸਮਝਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈ-ਕਮਾਂਡ ਦਾ ਇਸ ਨੂੰ ਲੈ ਕੇ ਧੰਨਵਾਦ ਕੀਤਾ ਹੈ।
