*ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ*

0
22

ਮਾਨਸਾ, 31 ਅਗਸਤ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹੇ ਅੰਦਰ ਹੋਣ ਵਾਲੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਕਾਨਫਰੰਸ ਰੂਮ ਵਿਖੇ ਕੀਤੀ ਮੀਟਿੰਗ ਦੌਰਾਨ ਦਿੱਤੀ।
ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਬਲਾਕ ਪੱਧਰ ’ਤੇ 01 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਖੇਡ ਮੁਕਾਬਲਿਆਂ ਲਈ ਨਿਯੁਕਤ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ 5 ਬਲਾਕਾਂ ਦੇ 5 ਖੇਡ ਮੈਦਾਨਾਂ ’ਚ 7 ਦਿਨ ਵੱਖ-ਵੱਖ ਖੇਡ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਵੱਖ ਵੱਖ ਮੁਕਾਬਲੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਅੰਡਰ 14 ਤੋਂ 50 ਸਾਲ ਤੋਂ ਵੱਧ ਉਮਰ ਦੇ ਖਿਡਾਰੀ ਭਾਗ ਲੈਣਗੇ।
ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਅਧੀਨ ਆਉਂਦੇ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ, ਬਲਾਕ ਸਰਦੂਲਗੜ੍ਹ ਅਧੀਨ ਆਉਂਦੇ ਪਿੰਡ ਕੁਸਲਾ, ਸਰਦੂਲਗੜ੍ਹ, ਬਲਾਕ ਭੀਖੀ ਅਧੀਨ ਆਉਂਦੇ ਰਾਇਲ ਕਾਲਜ ਬੋੜਾਵਾਲ, ਭੀਖੀ, ਬਲਾਕ ਝੁਨੀਰ ਵਿਖੇ ਆਉਂਦੇ ਇਨਲਾਈਟਡ ਫਿਜ਼ੀਕਲ ਕਾਲਜ, ਝੁਨੀਰ ਅਤੇ ਬਲਾਕ ਬੁਢਲਾਡਾ ਅਧੀਨ ਆਉਂਦੇ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ, ਬੁਢਲਾਡਾ ਵਿਖੇ ਫੁਟਬਾਲ, ਅਥਲੈਟਿਕਸ, ਖੋ-ਖੋ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਇਲ), ਵਾਲੀਬਾਲ ਅਤੇ ਰੱਸਾਕੱਸੀ ਦੇ ਮੁਕਾਬਲੇ ਹੋਣਗੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ, ਐਸ.ਡੀ.ਐਮ. ਮਾਨਸਾ ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਮੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸੰਜੀਵ ਕੁਮਾਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਰਘਬੀਰ ਸਿੰਘ ਮਾਨ, ਡਾ. ਰਣਜੀਤ ਸਿੰਘ ਰਾਏ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here