*ਬਲਾਕ ਪੱਧਰੀ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਵਿੱਚ ਸਰਕਾਰੀ ਗਰਲਜ਼ ਸਕੂਲ ਮਾਨਸਾ ਨੇ ਮਾਰੀਆਂ ਮੱਲਾਂ*

0
6

ਮਾਨਸਾ 26 ਸਤੰਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ):

ਸਿੱਖਿਆ ਵਿਭਾਗ ਮਾਨਸਾ ਵੱਲੋਂ “ਸਵੱਛਤਾ ਹੀ ਸੇਵਾ ਹੈ” ਅਭਿਆਨ ਤਹਿਤ ਕਰਵਾਏ ਗਏ ਬਲਾਕ ਪੱਧਰੀ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਵਿੱਚ ਸਰਕਾਰੀ ਗਰਲਜ਼ ਸਕੂਲ ਮਾਨਸਾ ਨੇ ਮੱਲਾਂ ਮਾਰੀਆਂ ਹਨ। ਇਹਨਾਂ ਬਲਾਕ ਪੱਧਰੀ ਮੁਕਾਬਲਿਆਂ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਾਨਸਾ ਦੇ ਹਾਲ ਵਿਚ ਕੀਤਾ ਗਿਆ । ਇਨ੍ਹਾਂ ਬਲਾਕ ਪੱਧਰੀ ਮੁਕਾਬਲਿਆਂ ਵਿਚ ਪੂਰੇ ਮਾਨਸਾ ਬਲਾਕ ਦੇ ਕਾਫ਼ੀ ਗਿਣਤੀ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਹੁੰਮ-ਹੁਮਾ ਕੇ ਭਾਗ ਲਿਆ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਮਾਨਸਾ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਬਲਾਕ ਪੱਧਰੀ ਵੱਖ-ਵੱਖ ਮੁਕਾਬਲਿਆਂ ਵਿੱਚ ਨਾ ਸਿਰਫ਼ ਭਾਗ ਲਿਆ ਬਲਕਿ ਸ਼ਾਨਦਾਰ ਜਿੱਤਾਂ ਦਰਜ ਕੀਤੀਆਂ ਹਨ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪਦਮਨੀ ਸਿੰਗਲਾ ਜੀ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਨ੍ਹਾਂ ਮੁਕਾਬਲਿਆਂ ਦੌਰਾਨ ਨੌਵੀਂ ਕਲਾਸ ਦੀ ਵਿਦਿਆਰਥਣ ਦੀਪਿਕਾ ਨੇ ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਅਤੇ ਦਸਵੀਂ ਕਲਾਸ ਦੀ ਵਿਦਿਆਰਥਣ ਸ਼ਰਨਜੀਤ ਕੌਰ ਨੇ ਵੀ ਪੇਟਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਅਤੇ ਐੱਸ. ਐੱਸ. ਅਧਿਆਪਕਾਂ ਸ਼੍ਰੀਮਤੀ ਅਨੁਪਮ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਤਿਆਰੀ ਕਰਵਾਈ ਅਤੇ ਉਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਵਿਦਿਆਰਥੀਆਂ ਨੇ ਇਹ ਜਿੱਤਾਂ ਪ੍ਰਾਪਤ ਕੀਤੀਆਂ ਹਨ। ਇਨ੍ਹਾਂ ਵੱਖ-ਵੱਖ ਮੁਕਾਬਲਿਆਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਮਾਨਸਾ ਸ਼੍ਰੀ ਅਸ਼ੋਕ ਕੁਮਾਰ ਜੀ ਵੱਲੋਂ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਵਿਦਿਆਰਥੀ ਹੁਣ ਮਿਤੀ 29 ਸਤੰਬਰ 2023 ਨੂੰ ਹੋਣ ਵਾਲੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਇਨ੍ਹਾਂ ਵਿਦਿਆਰਥੀਆਂ ਦੇ ਗਾਇਡ ਅਤੇ ਸਕੂਲ ਦੇ ਪੰਜਾਬੀ ਅਧਿਆਪਕ ਡਾ. ਵਿਨੋਦ ਮਿੱਤਲ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਉਨ੍ਹਾਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਰੋਲ ਅਦਾ ਕਰਦੀ ਹੈ ਅਤੇ ਉਨ੍ਹਾਂ ਦੂਸਰੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਪ੍ਰੇਰਨਾ ਲੈਂਦੇ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

LEAVE A REPLY

Please enter your comment!
Please enter your name here