ਬਠਿੰਡਾ 17 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ)
ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਵਿਗਿਆਨ ਪ੍ਰਦਰਸ਼ਨੀਆਂ ਕਰਵਾਈਆਂ ਗਈਆਂ।
ਇਸੇ ਲੜੀ ਡੀ ਡੀ ਓ ਹਰਸ਼ ਦੇਵ ਸ਼ਰਮਾ ਦੀ ਅਗਵਾਈ ਅਤੇ ਸਾਇੰਸ ਅਧਿਆਪਕ ਕਵਿਤਾ ਬਾਂਸਲ ਅਤੇ ਜੀਵਨ ਕੁਮਾਰ ਵਲੋਂ ਤਿਆਰ ਕਰਵਾਏ ਮਾਡਲ ਏ ਟੀਮ ਐਮ ਮਸ਼ੀਨ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਦੀ ਨੋਵੀਂ ਜਮਾਤ ਦੀ ਵਿਦਿਆਰਥਣ ਜਸਮੀਤ ਕੌਰ ਨੇ ਇਸ ਪ੍ਰਦਰਸ਼ਨੀ ਵਿੱਚ ਭਾਗ ਲੈਂਦਿਆਂ ਬਲਾਕ ਮੌੜ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ।
ਸਕੂਲ ਪਹੁੰਚਣ ਉਪਰੰਤ ਇਹਨਾਂ ਬੱਚਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸਕੂਲ ਇੰਚਾਰਜ ਰਾਜੇਸ਼ ਕੁਮਾਰ, ਕਮਲਜੀਤ ਕੌਰ, ਵਰਿੰਦਰ ਕੌਰ, ਗੁਰਚਰਨ ਸਿੰਘ ਹਾਜ਼ਰ ਸਨ।