*ਬਲਾਕ ਪੱਧਰ ਤੇ ਲੱਗਣ ਵਾਲੇ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਜ਼ਿਲਾ ਵਾਸੀ-ਸਿਵਲ ਸਰਜਨ ਮਾਨਸਾ*

0
43

ਮਾਨਸਾ, 13 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ ):: ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ 18 ਅਪ੍ਰੈਲ ਤੋਂ 22 ਅਪ੍ਰੈਲ ਤੱਕ ਬਲਾਕ ਪੱਧਰ ’ਤੇ ਸਿਹਤ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਉਨਾਂ ਜ਼ਿਲੇ ਦੇ ਪ੍ਰੋਗਰਾਮ ਅਫਸਰ ਅਤੇ ਹੋਰਨਾਂ  ਅਧਿਕਾਰੀਆਂ ਦੀ ਮੀਟਿੰਗ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੇਲੇ 18 ਅਪ੍ਰੈਲ ਨੂੰ ਸਮੁਦਾਇਕ ਸਿਹਤ ਕੇਂਦਰ ਖਿਆਲਾ ਕਲਾਂ, 20 ਅਪ੍ਰੈਲ ਨੂੰ ਸਬ ਡਵੀਜ਼ਨ ਹਸਪਤਾਲ ਸਰਦੂਲਗੜ ਅਤੇ 22 ਅਪ੍ਰੈਲ ਨੂੰ ਸਬ ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਲਗਾਏ ਜਾ ਰਹੇ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਇਨਾਂ ਸਿਹਤ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ! ਉਨਾਂ ਦੱਸਿਆ ਸਿਹਤ ਮੇਲਿਆਂ ਵਿਚ ਐਲੋਪੈਥਿਕ, ਆਯੁਰਵੈਦਿਕ ਅਤੇ ਹੋਮਿਓਪੈਥਿਕ  ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜਾਂ ਦਾ ਮੁਫ਼ਤ ਮੈਡੀਕਲ ਚੈੱਕਅੱਪ, ਮੁਫਤ ਲੈਬਾਰਟਰੀ ਚੈਕਅੱਪ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਿਹਤ ਸਟਾਫ ਵੱਲੋ ਲੋਕਾਂ ਨੂੰ ਵੱਖ ਵੱਖ ਬਿਮਾਰੀਆਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨਾਂ ਨੇ ਸਬੰਧਤ ਵਿਭਾਗਾਂ ਦੇ ਮੁਖੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਲੋਕ ਭਲਾਈ ਦੇ ਇਸ ਕਾਰਜ ਵਿਚ ਸਿਹਤ ਵਿਭਾਗ ਦਾ ਸਹਿਯੋਗ ਦੇਣ।  ਇਸ ਮੌਕੇ ਉਨਾਂ ਦੱਸਿਆ ਕਿ ਐੱਨ.ਸੀ.ਡੀ. ਪ੍ਰੋਗਰਾਮ ਦੇ ਤਹਿਤ ਸ਼ੂਗਰ, ਹਾਈਪਰਟੈਂਸ਼ਨ, ਟੀ.ਬੀ.ਮੂੰਹ ਦੇ ਕੈਂਸਰ ਅਤੇ ਉਹ ਬਿਮਾਰੀਆਂ ਦੇ ਮਰੀਜ਼ਾਂ ਦੀ ਸਕਰੀਨਿੰਗ ਵਿਸ਼ੇਸ਼ ਤੌਰ ’ਤੇ ਕੀਤੀ ਜਾਵੇਗੀ, ਮੈਡੀਸਨ, ਹੱਡੀਆਂ ਦੇ ਮਾਹਿਰ, ਨੱਕ, ਕੰਨ ਅਤੇ ਗਲੇ ਦੇ ਮਾਹਿਰ, ਔਰਤਾਂ ਦੀਆਂ ਬਿਮਾਰੀਆਂ ਦੇ ਮਾਹਰ, ਦੰਦਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਮੁਫਤ ਚੈਕਅੱਪ ਕੀਤਾ ਜਾਵੇਗਾ, ਅੱਖਾਂ ਦੀਆਂ ਬਿਮਾਰੀਆਂ ਸਬੰਧੀ ਸਕ੍ਰੀਨਿੰਗ ਖਾਸ ਤੌਰ ’ਤੇ ਚਿੱਟੇ ਮੋਤੀਏ ਦੀ ਸਕਰੀਨਿੰਗ ਵੀ ਕੀਤੀ ਜਾਵੇਗੀ ਅਤੇ ਜੋ ਵਿਅਕਤੀ ਆਪਣੀਆਂ ਅੱਖਾਂ ਦਾਨ ਕਰਨਾ ਚਾਹੁੰਦੇ ਹਨ, ਉਨਾਂ ਦੀ ਵਿਸ਼ੇਸ਼ ਤੌਰ ’ਤੇ ਰਜਿਸਟ੍ਰੇਸ਼ਨ ਦਾ ਪ੍ਰਬੰਧ ਵੀ ਹੋਵੇਗਾ। ਉਨਾਂ ਦੱਸਿਆ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਵੀ ਮੌਕੇ ’ਤੇ ਬਣਾਏ ਜਾਣਗੇ।  ਇਸ ਮੌਕੇ ਡਾ.ਅਰਸ਼ਦੀਪ ਜ਼ਿਲਾ ਐਪੀਡਮੋਲੋਜਿਸਟ ਅਤੇ ਸਿਹਤ ਵਿਭਾਗ ਦੇ  ਹੋਰ ਅਧਿਕਾਰੀ ਵੀ ਮੌਜੂਦ ਸਨ। 

LEAVE A REPLY

Please enter your comment!
Please enter your name here