ਮਾਨਸਾ, 09 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼੍ਰੀ ਮਹਿੰਦਰ ਪਾਲ ਵੱਲੋਂ ਕੀਤੀ ਅਪੀਲ ’ਤੇ ਬਲਾਕ ਬੁਢਲਾਡਾ ਅਤੇ ਝੁਨੀਰ ਦੇ ਸਰਪੰਚਾਂ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਹਰਪ੍ਰੀਤ ਸਿੰਘ ਮਾਨਸਾਹੀਆ ਨੇ ਦੱਸਿਆ ਕਿ ਸਰਪੰਚਾਂ ਨੂੰ ਦੌਰੇ ਦੌਰਾਨ ਬਿਊਰੋ ਵਿਖੇ ਉਪਲੱਬਧ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ ਜਿਵੇਂ ਨਿੱਜੀ ਖੇਤਰ ਵਿੱਚ ਨੌਕਰੀਆਂ ਦੇ ਮੌਕੇ, ਵੱਖ-ਵੱਖ ਵਿਭਾਗਾਂ ਦੀਆਂ ਸਵੈ-ਰੁਜ਼ਗਾਰ ਨਾਲ ਸਬੰਧਤ ਸਕੀਮਾਂ ਅਤੇ ਹੁਨਰ ਵਿਕਾਸ ਆਦਿ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਤੰਬਰ ਮਹੀਨੇ ਵਿੱਚ 24 ਤੋਂ 30 ਸਤੰਬਰ 2020 ਤੱਕ ਲਗਾਏ ਜਾ ਰਹੇ ਰੁਜ਼ਗਾਰ ਮੇਲਿਆਂ ਵਿੱਚ ਉਪਲੱਬਧ ਅਸਾਮੀਆਂ ਲਈ ਪਿੰਡਾਂ ਵਿੱਚੋਂ ਲੋੜਵੰਦ ਪ੍ਰਾਰਥੀਆਂ ਦੀ ਰਜਿਸਟ੍ਰੇਸ਼ਨ www.PGRKAM.COM ਕਰਵਾਉਣ ਲਈ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਮੌਕੇ ਸਮੂਹ ਸਰਪੰਚਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਗਈ ਕਿ ਸਵੈ-ਰੁਜ਼ਗਾਰ ਨੂੰ ਪ੍ਰਫੂਲਤ ਕਰਨ ਲਈ ਵੱਧ ਤੋਂ ਵੱਧ ਲੋੜਵੰਦ ਪ੍ਰਾਰਥੀਆਂ ਦੀ ਪਹਿਚਾਣ ਕਰਕੇ ਵੱਖ-ਵੱਖ ਸਕੀਮਾਂ ਅਧੀਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਾਂ ਫਿਰ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਾਲ ਤਾਲਮੇਲ ਕਰਕੇ ਲੋਨ ਅਤੇ ਟ੍ਰੇਨਿੰਗ ਲਈ ਅਪਲਾਈ ਕਰਵਾਉਣ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਹਰ ਮਹੀਨੇ ਵੱਖ-ਵੱਖ ਨਿਯੋਜਕਾਂ ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਸਮੂਹ ਸਰਪੰਚਾਂ ਨੂੰ ਜਾਣਕਾਰੀ ਮੁਹੱਈਆ ਕਰਵਾਈ ਗਈ ਕਿ ਗ੍ਰਾਮੀਣ ਖੇਤਰ ਨਾਲ ਸਬੰਧਤ ਪ੍ਰਾਰਥੀ ਅਗਲੇਰੀ ਪੜ੍ਹਾਈ, ਮੁਕਾਬਲੇ ਦੀਆਂ ਪ੍ਰੀਖਿਆਵਾਂ, ਹੁਨਰ ਵਿਕਾਸ ਕੋਰਸ, ਰੱਖਿਆ ਸੈਨਾਵਾਂ ਵਿੱਚ ਭਰਤੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਉਪਲੱਬਧ ਆਨਲਾਈਨ ਕੈਰੀਅਰ ਕਾਊਂਸÇਲੰਗ ਦੀ ਸਹੂਲਤ 94641-78030 ’ਤੇ ਸੰਪਰਕ ਕਰਕੇ ਪ੍ਰਾਪਤ ਕਰ ਸਕਦੇ ਹਨ