*ਬਲੱਡ ਬੈਂਕ ਨੇ 189 ਵੇਂ ਮਾਸਿਕ ਸਮਾਗਮ ਦੌਰਾਨ 65 ਲੋੜਵੰਦ ਔਰਤਾਂ ਨੂੰ ਵੰਡਿਆ ਰਾਸ਼ਨ*

0
14

ਫਗਵਾੜਾ 18 ਸਤੰਬਰ  (ਸਾਰਾ ਯਹਾਂ/ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ 189ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਮਧੂ ਸ਼ਰਮਾ ਨੇ ਬਟਾਲਾ ਤੋਂ ਸ਼ਿਰਕਤ ਕੀਤੀ। ਉਹਨਾਂ ਨੇ 65 ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਣ ਦੀ ਆਰੰਭਤਾ ਕਰਵਾਈ ਅਤੇ ਬਲੱਡ ਬੈਂਕ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਰਘਬੋਤਰਾ ਨੇ ਅਨੁਸਾਰ ਕਿ ਪਿਛਲੇ ਕਰੀਬ 16 ਸਾਲਾਂ ਤੋਂ ਇਹ ਰਾਸ਼ਨ ਵੰਡਣ ਦੀ ਸੇਵਾ ਨਿਰੰਤਰ ਜਾਰੀ ਹੈ। ਜਿਸ ਵਿਚ ਸਮਾਜ ਸੇਵਕ ਰਾਜਿੰਦਰ ਸਿੰਘ ਕੋਛੜ (ਖੰਡ ਵਾਲੇ), ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਾਜੀਵ. ਕੁਮਰਾ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਰਮਨ ਨਹਿਰਾ, ਸੋਨੀ ਦੁੱਗਲ ਅਤੇ ਐਡਵੋਕੇਟ ਅੰਕਿਤ ਢੀਂਗਰਾ ਆਦਿ ਦਾ ਲਗਾਤਾਰ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਟੀ.ਡੀ. ਚਾਵਲਾ, ਵਿਸ਼ਵਾ ਮਿੱਤਰ ਸ਼ਰਮਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਰਾਮ ਚੱਢਾ, ਵਿਪਨ ਜੈਨ, ਸ਼ੁਭਮ ਸ਼ਰਮਾ, ਆਦਿ ਹਾਜਰ ਸਨ।

LEAVE A REPLY

Please enter your comment!
Please enter your name here