*ਬਲੱਡ ਬੈਂਕ ਫਗਵਾੜਾ ‘ਚ ਲਗਾਇਆ ਦੰਦਾਂ ਤੇ ਜਬਾੜਿਆਂ ਦਾ 442ਵਾਂ ਲੜੀਵਾਰ ਕੈਂਪ*

0
10

ਫਗਵਾੜਾ 3 ਦਸੰਬਰ (ਸਾਰਾ ਯਹਾਂ/ਸ਼ਿਵ ਕੋੜਾ) ਉਦਯੋਗਪਤੀ ਕੇ.ਕੇ. ਸਰਦਾਨਾ ਦੀ ਸਰਪ੍ਰਸਤੀ ਹੇਠ ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਸੰਚਾਲਿਤ ਬਲੱਡ ਬੈਂਕ ਵਿੱਚ ਮਾਤਾ ਠਾਕੁਰ ਦੇਵੀ ਅਤੇ ਨਾਨਕ ਚੰਦ ਸੇਠੀ ਦੀ ਮਿੱਠੀ ਯਾਦ ਨੂੰ ਸਮਰਪਿਤ 442ਵਾਂ ਦੰਦਾਂ ਅਤੇ ਜਬਾੜਿਆਂ ਦਾ ਫਰੀ ਕੈਂਪ ਬਲਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪਹੁੰਚੀਆਂ ਐਲ.ਪੀ.ਯੂ. ਦੇ ਡਿਪਲੋਮਾ ਮੈਡੀਕਲ ਲੈਬਾਰਟਰੀ ਟੈਕਨੀਸ਼ੀਨ ਵਿਭਾਗ ਦੀਆਂ ਵਿਦਿਆਰਥਣਾਂ ਮਬਾਲਿੰਗ ਵਾਸੀ ਜਾਮਬੀਆ ਅਤੇ ਮਵਾਜਮਾ ਵਾਸੀ ਤਨਜਾਨੀਆ ਵਲੋਂ ਸਾਂਝੇ ਤੌਰ ਤੇ ਕਰਵਾਇਆ ਗਿਆ। ਉਹਨਾਂ ਆਪਣੇ ਕਰ ਕਮਲਾਂ ਨਾਲ 2 ਲੋੜਵੰਦਾਂ ਨੂੰ ਨਵੇਂ ਤਿਆਰ ਕੀਤੇ ਜਬਾੜੇ ਵੀ ਵੰਡੇ। ਮੁੱਖ ਮਹਿਮਾਨਾਂ ਦਾ ਸਵਾਗਤ ਰੋਟੇਰੀਅਨ ਐਸ.ਪੀ. ਸੇਠੀ ਵਲੋਂ ਕੀਤਾ ਗਿਆ। ਕੈਂਪ ਦੌਰਾਨ ਸੀ.ਐਮ.ਸੀ ਲੁਧਿਆਣਾ ਤੋਂ ਪਹੁੰਚੀ ਮਾਹਿਰ ਡਾਕਟਰਾਂ ਦੀ 25 ਮੈਂਬਰੀ ਮੋਬਾਈਲ ਟੀਮ ਨੇ ਡਾ. ਸਾਹਿਲ ਪਾਲ ਦੀ ਅਗਵਾਈ ਹੇਠ 125 ਮਰੀਜ਼ਾਂ ਦੇ ਦੰਦਾਂ ਦੀ ਜਾਂਚ ਕੀਤੀ। ਲੋੜਵੰਦਾਂ ਦੇ ਦੰਦ ਸਾਫ਼ ਕੀਤੇ ਗਏ ਅਤੇ ਲੋੜ ਅਨੁਸਾਰ ਦਵਾਈਆਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜਾਂ ਦੇ ਖਰਾਬ ਹੋਏ ਦੰਦਾਂ ਦੀ ਭਰਾਈ ਵੀ ਕੀਤੀ ਗਈ। ਕੈਂਪ ਦੌਰਾਨ 25 ਨਵੇਂ ਜਬਾੜੇ ਬਣਾਉਣ ਦੀ ਅਗਲੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ। ਰਘਬੋਤਰਾ ਨੇ ਦੱਸਿਆ ਕਿ ਅਗਲਾ ਕੈਂਪ 16 ਦਸੰਬਰ ਦਿਨ ਸੋਮਵਾਰ ਨੂੰ ਲਗਾਇਆ ਜਾਵੇਗਾ। ਇਸ ਮੌਕੇ ਕੁਲਦੀਪ ਦੁੱਗਲ, ਗੁਲਸ਼ਨ ਕਪੂਰ, ਰੂਪ ਲਾਲ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਨਰਿੰਦਰ ਸਿੰਘ ਸੈਣੀ, ਬਲਵੰਤ ਰਾਮ, ਮੁਕੇਸ਼ ਕੁਮਾਰ ਆਦਿ ਹਾਜ਼ਰ ਸਨ।

NO COMMENTS