ਅੰਮ੍ਰਿਤਸਰ (ਸਾਰਾ ਯਹਾ): ਕੋਰੋਨਾਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ-ਦਫੜੀ ਮਚਾਇਆ ਹੋਇਆ ਹੈ। ਦੁਨੀਆ ਦੇ ਕਈ ਮੁਲਕ ਕੋਰੋਨਾ ਮਹਾਮਾਰੀ ਦੀ ਚਪੇਟ ਵਿਚ ਹਨ। ਉਧਰ ਪੰਜਾਬ ‘ਚ ਲੌਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚ ‘ਚ ਦਾਖਲ 8 ਮਹੀਨੇ ਦੇ ਬੱਚੇ ਦੀ ਕੋਰੋਨਾ ਨਾਲ ਮੌਤ ਹੋ ਗਈ।
ਇਸ ਤੋਂ ਪਹਿਲਾਂ ਅੱਜ ਸਵੇਰੇ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸਤਿਆਪਾਲ ਸ਼ਰਮਾ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ‘ਚ ਮੌਤ ਹੋ ਗਈ ਹੈ। ਇਹ ਦੋਵੇਂ ਕੋਰੋਨਾ ਨਾਲ ਪੀੜਤ ਸੀ।
ਦੱਸ ਦੇਈਏ ਕਿ ਅੰਮ੍ਰਿਤਸਰ ‘ਚ ਅੱਜ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਜ਼ਿਲ੍ਹੇ ‘ਚ ਮਰੀਜ਼ਾਂ ਦਾ ਅੰਕੜਾ 481 ਤੱਕ ਪਹੁੰਚ ਗਿਆ ਹੈ। ਜ਼ਿਲ੍ਹੇ ‘ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ, ਜਦਕਿ ਸੂਬੇ ‘ਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 54 ‘ਤੇ ਪਹੁੰਚ ਗਿਆ ਹੈ।