*ਬਾਂਦੀਪੁਰਾ ‘ਚ ਸੁਰੱਖਿਆ ਬਲਾਂ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, 1 ਪੁਲਿਸ ਕਰਮੀ ਦੀ ਮੌਤ, 4 ਜਵਾਨ ਜ਼ਖਮੀ*

0
18

11 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ‘ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਵੱਲੋਂ ਗ੍ਰਨੇਡ ਸੁੱਟੇ ਜਾਣ ਕਾਰਨ ਇਕ ਪੁਲਸ ਕਰਮਚਾਰੀ ਦੀ ਮੌਤ ਹੋ ਗਈ ਅਤੇ ਚਾਰ ਜ਼ਖਮੀ ਹੋ ਗਏ। ਸੂਤਰਾਂ ਮੁਤਾਬਕ ਇਕ ਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਮਲਾਵਰ ਅੱਤਵਾਦੀਆਂ ਦੀ ਭਾਲ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਖਿਲਾਫ ਸੁਰੱਖਿਆ ਬਲਾਂ ਦਾ ਲਗਾਤਾਰ ਆਪ੍ਰੇਸ਼ਨ ਜਾਰੀ ਹੈ। 7 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ‘ਚ ਸੁਰੱਖਿਆ ਬਲਾਂ ਦੇ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ ਸੀ

NO COMMENTS