*ਬਾਘਾਪੁਰਾਣਾ ‘ਚ ਸੁਖਬੀਰ ਬਾਦਲ ਦੀ ਰੈਲੀ ਦਾ ਜਬਰਦਸਤ ਵਿਰੋਧ*

0
141

ਮੋਗਾ,27ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਬਾਘਾਪੁਰਾਣਾ ਵਿੱਚ ਰੈਲੀ ਦਾ ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਅਕਾਲੀ ਵਰਕਰਾਂ ਨੂੰ ਬਾਘਾਪੁਰਾਣਾ ਦੀ ਮੰਡੀ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ। ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਪੁਲਿਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਦੱਸ ਦਈਏ ਕਿ ਸੁਖਬੀਰ ਬਾਦਲ 100 ਦਿਨਾਂ ਲਈ ਪੰਜਾਬ ਯਾਤਰਾ ਉੱਪਰ ਨਿਕਲੇ ਹੋਏ ਹਨ। ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਬੇਸ਼ੱਕ ਖੇਤੀ ਕਾਨੂੰਨਾਂ ਖਿਲਾਫ ਡਟੇ ਸੰਯੁਕਤ ਮੋਰਚੇ ਨੇ ਐਲਾਨ ਕੀਤਾ ਹੈ ਕਿ ਵਿਰੋਧ ਸਿਰਫ ਬੀਜੇਪੀ ਲੀਡਰਾਂ ਦਾ ਕੀਤਾ ਜਾਵੇ, ਪਰ ਦੂਜੀਆਂ ਪਾਰਟੀਆਂ ਦੇ ਲੀਡਰ ਵੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ।

ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਸਿਆਸੀ ਪਾਰਟੀਆਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ। ਖਾਸ ਕਰਕੇ ਖੇਤੀ ਕਾਨੂੰਨਾਂ ਕਰਕੇ ਭਾਜਪਾ ਪਾਰਟੀ ਕਿਸਾਨਾਂ ਦੇ ਨਿਸ਼ਾਨੇ ‘ਤੇ ਹੈ।

ਇੱਕ ਦਿਨ ਪਹਿਲਾਂ ਵੀ ਕਿਸਾਨਾਂ ਨੇ ਜਲੰਧਰ ਵਿੱਚ ਭਾਜਪਾ ਨੇਤਾਵਾਂ ਦਾ ਘਿਰਾਓ ਕੀਤਾ। ਬੁੱਧਵਾਰ ਸ਼ਾਮ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਆਗਾਮੀ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਸਰਕਟ ਹਾਊਸ ਵਿੱਚ ਮੀਟਿੰਗ ਕਰ ਰਹੇ ਸੀ ਕਿ ਕਿਸਾਨਾਂ ਨੂੰ ਇਸ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਨੇ ਸਰਕਟ ਹਾਸ ਦਾ ਘਿਰਾਓ ਕੀਤਾ। ਕਿਸਾਨ ਸਾਰੀ ਰਾਤ ਸਰਕਟ ਹਾਊਸ ਦੇ ਬਾਹਰ ਬੈਠੇ ਰਹੇ। ਅਗਲੇ ਦਿਨ ਅਸ਼ਵਨੀ ਸ਼ਰਮਾ ਨੂੰ ਗੁਪਤ ਰੂਪ ਤੋਂ ਮੌਕੇ ਤੋਂ ਬਾਹਰ ਕੱਢਿਆ ਗਿਆ।

LEAVE A REPLY

Please enter your comment!
Please enter your name here