ਬੋਹਾ 21,,ਮਾਰਚ (ਸਾਰਾ ਯਹਾਂ /ਦਰਸ਼ਨ ਹਾਕਮਆਲਾ) : ਅੱਜ ਬਾਘਾਪੁਰਾਣਾ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੀ ਆਮਦ ਮੌਕੇ ਪੰਜਾਬ ਦੇ ਲੋਕਾਂ ਦੇ ਬੇਮਿਸਾਲ ਇਕੱਠ ਨੇ ਵਿਰੋਧੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ ਅਤੇ ਹੁਣ ਵਿਰੋਧੀਆਂ ਨੂੰ ਕੰਧ ਤੇ ਲਿਖਿਆ ਸਾਹ ਪੜ੍ਹ ਲੈਣਾ ਚਾਹੀਦਾ ਹੈ ਕਿ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚ ਬਣੇਗੀ ।ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਪੱਤਰਕਾਰਾਂ ਨਾਲ ਫੋਨ ਤੇ ਗੱਲਬਾਤ ਦੌਰਾਨ ਕੀਤਾ ।ਹਲਕਾ ਵਿਧਾਇਕ ਨੇ ਆਖਿਆ ਕਿ ਅਕਾਲੀਆਂ ਵੱਲੋਂ ਕੀਤੀ ਪੰਜਾਬ ਦੀ ਦਾ ਸੱਲ ਲੁੱਟ ਅਤੇ ਕਾਂਗਰਸ ਪਾਰਟੀ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਹੋਈ ਵਾਅਦਾ ਖਿਲਾਫੀ ਤੋਂ ਸੂਬੇ ਦੇ ਲੋਕ ਇੰਨੇ ਨਾਰਾਜ਼ ਹਨ ਕਿ ਲੋਕ ਇਨ੍ਹਾਂ ਦੋਨਾਂ ਪਾਰਟੀਆਂ ਦਾ ਸੂਫੜਾ ਸਾਫ ਕਰਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ ।ਸ੍ਰੀ ਬੁੱਧ ਰਾਮ ਨੇ ਆਖਿਆ ਕਿ ਪਚਾਸੀ ਪਰਸੈਂਟ ਵਾਅਦੇ ਪੂਰੇ ਕਰਨ ਦੇ ਦਾਅਵੇ ਕਰਨ ਵਾਲੀ ਕੈਪਟਨ ਸਰਕਾਰ ਅਸਲ ਵਿਚ ਕੋਈ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ।ਕਿਉਂਕਿ ਇਸ ਸਰਕਾਰ ਨੇ ਜਿਥੇ ਬੁਢਾਪਾ ਪੈਨਸ਼ਨ ਪੱਚੀ ਸੌ ਕਰਨ ਦਾ ਵਾਅਦਾ ਕੀਤਾ ਸੀ ਉੱਥੇ ਸਿਰਫ਼ ਪੰਦਰਾਂ ਸੌ ਪੈਨਸ਼ਨ ਦੇਣ ਦਾ ਐਲਾਨ ਕਰਕੇ ਹੀ ਬੁੱਤਾ ਸਾਰਿਆ ਗਿਆ ਇਸ ਤੋਂ ਇਲਾਵਾ ਕਰਜ਼ਾ ਮੁਆਫੀ ਦਾ ਵਾਅਦਾ ਵੀ ਖੋਖਲਾ ਨਿਕਲਿਆ ਅਤੇ ਘਰ ਘਰ ਨੌਕਰੀ ਦਾ ਵਾਅਦਾ ਝੂਠ ਦਾ ਪੁਲੰਦਾ ਸਾਬਤ ਹੋਇਆ ।ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਮਾਮਲੇ ਤੇ ਵੀ ਸਰਕਾਰ ਵਿਦਿਆਰਥੀਆਂ ਤੇ ਕਾਲਜਾਂ ਨੂੰ ਗੁੰਮਰਾਹ ਕਰ ਰਹੀ ਹੈ ।ਆਪ ਦੇ ਕੋਰ ਕਮੇਟੀ ਦੇ ਚੇਅਰਮੈਨ ਵਿਧਾਇਕ ਬੁੱਧਰਾਮ ਨੇ ਰੈਲੀ ਵਿਚ ਸ਼ਾਮਲ ਹੋਣ ਵਾਲੇ ਪੰਜਾਬ ਦੇ ਸਮੂਹ ਵਰਕਰਾਂ ਤੇ ਆਮ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।