ਮਾਨਸਾ 21 ਜੁਲਾਈ (ਸਾਰਾ ਯਹਾ, ਬਪਸ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜ਼ੇਵਾਲਾ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਲੜਕੀ ਜਸਪ੍ਰੀਤ ਕੌਰ ਪੱਤਰੀ ਬਲਦੇਵ ਸਿੰਘ ਵਾਸੀ ਬਾਜੇਵਾਲਾ ਨੇ 450/448 ਅੰਕ ਪ੍ਰਾਪਤ ਕਰਕੇ ਜ਼ਿਲੇ ਅਤੇ ਸੂਬੇ ਵਿੱਚੋ ਪਹਿਲੀਆ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਪਿੰਡ, ਮਾਪਿਆਂ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਪ੍ਰਾਪਤੀ ਤੇ ਲੜਕੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਲਈ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਮੋਫਰ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਬੱਚੀ ਤੇ ਮਾਣ ਹੈ ਜਿਨ੍ਹਾਂ ਆਪਣੇ ਮਾਪਿਆਂ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ ਉਨ੍ਹਾਂ ਕਿਹਾ ਕਿ ਉਹ ਇਸ ਪਰਿਵਾਰ ਦੀ ਹੇ ਸੰਭਵ ਸਹਾਇਤਾ ਕਰਨਗੇ। ਇਸ ਮੌਕੇ ਪੁਜੀਸ਼ਨ ਹਾਸਲ ਕਰਨ ਵਾਲੀ ਲੜਕੀ ਦੇ ਗਲ ਵਿੱਚ ਫੁੱਲਾਂ ਦੇ ਹਾਰ ਪਾ ਕੇ ਉਸ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਸ ਦਾ ਮੂੰਹ ਮਿੱਠਾ ਕਰਵਾਇਆ ਗਿਆ ਸਮੂਹ ਪਿੰਡ ਬਾਜੇਵਾਲਾ ਵਾਸੀਆਂ ਨੇ ਇਸ ਪਰਿਵਾਰ ਅਤੇ ਲੜਕੀ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਪਿੰਡ ਦੇ ਸਰਪੰਚ ਪੋਲੋਜੀਤ ਸਿੰਘ, ਜਗਤਾਰ ਸਿੰਘ ਸਾਬਕਾ ਪੰਚ, ਜਗਪਾਲ ਸਿੰਘ ਪੰਚ, ਰਾਵਲ ਸਿੰਘ ਪੰਚ ਗੁਰਮੀਤ ਸਿੰਘ ਆਦਿ ਹਾਜ਼ਰ ਸਨ
ਕੈਪਸ਼ਨ: ਬਾਰਵੀਂ ਕਲਾਸ ਚੋ ਪੁਜ਼ੀਸ਼ਨ ਹਾਸਲ ਕਰਨ ਵਾਲੀ ਲੜਕੀ ਨੂੰ ਸਨਮਾਨਿਤ ਕਰਨ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਅਤੇ ਸਮੂਹ ਪਿੰਡ ਵਾਸੀ।