*ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ-ਮੁੱਖ ਮੰਤਰੀ ਚੰਨੀ*

0
25

ਬਾਘਾ ਪੁਰਾਣਾ (ਮੋਗਾ), 25 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਸੂਬੇ ਦੀ ਅੰਨ੍ਹੀ ਲੁੱਟ-ਖਸੁੱਟ ਕਰਨ ਲਈ ਬਾਦਲ ਪਰਿਵਾਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬਾਦਲਾਂ ਨੂੰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਵਿਰੁੱਧ ਕੀਤੇ ਗਏ ਬੱਜਰ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ।

        ਇੱਥੇ ਸਥਾਨਕ ਅਨਾਜ ਮੰਡੀ ਵਿਖੇ ਮੁੱਖ ਮੰਤਰੀ ਨੇ ਇਕੱਠ ਨੂੰ ਸੰਬੋਧਨ ਕੀਤਾ ਜਿਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸਨ।

ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਨੇ ਪੰਜਾਬ ਵਿਰੁੱਧ ਹਰੇਕ ਮਾੜੇ ਕੰਮ ਵਿਚ ਬਾਦਲਾਂ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੇਬਲ ਮਾਫੀਆ, ਰੇਤ ਮਾਫੀਆ, ਟਰਾਂਸਪੋਰਟ ਮਾਫੀਆ ਅਤੇ ਹੋਰ ਅਜਿਹੇ ਕਾਰੋਬਾਰ ਬਾਦਲਾਂ ਦੇ ਦੁਰਸ਼ਾਸਨ ਦੌਰਾਨ ਵਧੇ-ਫੁਲੇ ਸਨ। ਉਨ੍ਹਾਂ ਕਿਹਾ ਕਿ ਇਸ ਮਾਫੀਏ ਨੇ ਪੰਜਾਬ ਦਾ ਸਰਮਾਏ ਦੀ ਅੰਨ੍ਹੀ ਲੁੱਟ ਕੀਤੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਬਾਦਲਾਂ ਦੀ ਸਰਪ੍ਰਸਤੀ ਹੇਠ ਇਸ ਮਾਫੀਏ ਨੇ ਪੰਜਾਬ ਨੂੰ ਤਬਾਹ ਕਰਕੇ ਰੱਖ ਦਿੱਤਾ ਅਤੇ ਹੁਣ ਉਨ੍ਹਾਂ ਨੂੰ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪਵੇਗੀ ਅਤੇ ਇਹ ਦਿਨ ਹੁਣ ਬਹੁਤੀ ਦੂਰ ਨਹੀਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੇ ਬਾਦਲਾਂ ਦੀ ਸਰਪ੍ਰਸਤੀ ਵਾਲੇ ਮਾਫੀਏ ਵਿਰੁੱਧ ਲਗਾਮ ਕੱਸੀ ਤਾਂ ਬਾਦਲ ਆਪਣਾ ਬਚਾਅ ਕਰਨ ਲਈ ਇਧਰ-ਓਧਰ ਹੱਥ-ਪੈਰ ਮਾਰ ਰਹੇ ਹਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਬਾਦਲਾਂ ਦੇ ਗੁਨਾਹ ਮੁਆਫੀ ਦੇ ਲਾਇਕ ਨਹੀਂ ਅਤੇ ਵਧੀਕੀਆਂ ਅਤੇ ਗਲਤੀਆਂ ਲਈ ਉਨ੍ਹਾਂ ਦੀ ਜੁਆਬਦੇਹੀ ਤੈਅ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਬਾਦਲਾਂ ਦੀ ਮਾਲਕੀ ਵਾਲੇ ਕੇਬਲ ਮਾਫੀਏ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਦੇਰੀ ਨਾਲ ਲਿਆ ਫੈਸਲਾ ਹੈ।

ਮੁੱਖ ਮੰਤਰੀ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਤਿੱਖਾ ਹਮਲਾ ਕਰਦਿਆਂ ਉਸ ਨੂੰ ਅਫਵਾਹਾਂ ਫੈਲਾਉਣ ਵਾਲਾ ਸਿਆਸਤਦਾਨ ਦੱਸਿਆ ਜੋ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਪੰਜਾਬ ਦੀ ਸੱਤਾ ਹਥਿਆਉਣ ਲਈ ਪੱਬਾਂ ਭਾਰ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਜਰੀਵਾਲ ਤੇ ਉਸ ਦੀ ਜੁੰਡਲੀ ਨੂੰ ਇਹ ਗੱਲ ਯਾਦ ਰੱਖਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਪੰਜਾਬੀ ਹਮੇਸ਼ਾ ਆਪਣੀ ਧਰਤੀ ਅਤੇ ਲੋਕਾਂ ਨੂੰ ਬੇਹੱਦ ਪਿਆਰ ਕਰਦੇ ਹਨ। ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਪੰਜਾਬੀਆਂ ਨੇ ਨਾ ਤਾਂ ਕਦੇ ਸੂਬੇ ਦੀ ਸੱਤਾ ਬਾਹਰੀ ਵਿਅਕਤੀ ਦੇ ਹੱਥ ਵਿਚ ਸੌਂਪੀਂ ਹੈ ਅਤੇ ਨਾ ਹੀ ਭਵਿੱਖ ਵਿਚ ਅਜਿਹਾ ਹੋਣ ਦੇਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦਿੱਲੀ ਮਾਡਲ ਦਾ ਕੋਈ ਵਜੂਦ ਨਹੀਂ ਹੈ ਜਦਕਿ ਕਾਂਗਰਸ ਦੇ ਪੰਜਾਬ ਮਾਡਲ ਨਾਲ ਲੋਕਾਂ ਨੂੰ ਬਿਹਤਰ ਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਕੇਜਰੀਵਾਲ ਉਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਨੂੰ ਤਾਂ ਸੂਬੇ ਬਾਰੇ ਬੁਨਿਆਦੀ ਸਮਝ ਵੀ ਨਹੀਂ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਦੋ ਰਵਾਇਤੀ ਖੇਡਾਂ ‘ਗੁੱਲੀ ਡੰਡਾ’ ਅਤੇ ‘ਬਾਂਦਰ ਕਿੱਲੇ’ ਵਿਚਲਾ ਫਰਕ ਦੱਸਣ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਜਰੀਵਾਲ ਤੇ ਜੁੰਡਲੀ ਦਾ ਪੰਜਾਬ ਨੂੰ ਲੁੱਟਣ ਦਾ ਖੁਆਬ ਕਦੇ ਵੀ ਹਕੀਕਤ ਵਿਚ ਨਹੀਂ ਬਦਲੇਗਾ।

ਮੁੱਖ ਮੰਤਰੀ ਨੇ ਲੋਕਾਂ ਨਾਲ ਭਾਵੁਕ ਸਾਂਝ ਪ੍ਰਗਟਾਉਂਦਿਆਂ ਕਿਹਾ ਕਿ ਉਹ ਇਕ ਸਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ ਜਿਸ ਕਰਕੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰੇਕ ਆਮ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਚੁੱਕਿਆ ਜਾਂਦਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ, ਆਮ ਲੋਕਾਂ ਲਈ ਅਤੇ ਆਮ ਲੋਕਾਂ ਦੁਆਰਾ ਬਣਾਈ ਗਈ ਸਰਕਾਰ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਨੂੰ ਲੁੱਟਣ ਲਈ ਵੱਖ-ਵੱਖ ਪਾਰਟੀਆਂ ਦੇ ਧਨਾਢ ਸਿਆਸਤਦਾਨਾਂ ਦਾ ਆਪਸ ਵਿਚ ਨਾਪਾਕ ਗੱਠਜੋੜ ਬਣਾਇਆ ਹੋਇਆ ਸੀ ਜਿਸ ਵਿੱਚੋਂ ਆਮ ਵਿਅਕਤੀ ਪੂਰੀ ਤਰ੍ਹਾਂ ਮਨਫੀ ਸੀ। ਉਨ੍ਹਾਂ ਕਿਹਾ ਕਿ ਧਨਾਢ ਟੋਲੇ ਦੇ ਮੈਂਬਰਾਂ ਨੇ ਆਪਣੇ ਸੌੜੇ ਹਿੱਤਾਂ ਅਤੇ ਪੰਜਾਬ ਦੀ ਲੁੱਟ-ਖਸੁੱਟ ਕਰਨ ਲਈ ਗੂੜੀਆਂ ਸਾਂਝਾਂ ਪਾਈਆਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਇਹ ਲੋਕ ਦੁਰਭਾਵਨਾ ਨਾਲ ਅਜਿਹਾ ਕਰ ਰਹੇ ਸਨ ਤਾਂ ਕਿ ਸੱਤਾ ਦਾ ਨਿੱਘ ਮਾਣ ਸਕਣ ਜਦਕਿ ਹਰੇਕ ਪੰਜ ਸਾਲਾਂ ਬਾਅਦ ਸ਼ਾਸਕ ਤਾਂ ਬਦਲਦਾ ਸੀ ਪਰ ਸੱਤਾ ਇਨ੍ਹਾਂ ਲੋਕਾਂ ਦੇ ਹੱਥਾਂ ਵਿਚ ਰਹਿੰਦੀ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਇਹ ਗੱਠਜੋੜ ਟੁੱਟ ਚੁੱਕਾ ਹੈ ਅਤੇ ਸੱਤਾ ਦੀ ਵਾਗਡੋਰ ਆਮ ਆਦਮੀ ਦੇ ਹੱਥ ਵਿਚ ਹੈ।

        ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਖੁਸ਼ਕਿਸਮਤ ਹਨ ਕਿ ਕਾਂਗਰਸ ਲੀਡਰਸ਼ਿਪ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਸੂਬੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਾਂ। ਕਾਂਗਰਸ ਸਰਕਾਰ ਵੱਲੋਂ ਕੀਤੀਆਂ ਲੋਕ-ਪੱਖੀ ਪਹਿਲਕਦਮੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ 3 ਰੁਪਏ ਪ੍ਰਤੀ ਯੂਨਿਟ ਘਟਾਈਆਂ ਗਈਆਂ ਹਨਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨਪਾਣੀ ਦੇ ਖਰਚੇ ਘਟਾ ਕੇ 50 ਰੁਪਏ ਮਹੀਨਾ ਕੀਤੇ ਗਏ ਹਨਰੇਤ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਕਰ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਗੰਨੇ ਦੇ 50 ਰੁਪਏ ਵਧੇ ਭਾਅ ਵਿੱਚੋਂ 35 ਰੁਪਏ ਦਾ ਖਰਚਾ ਸਹਿਣ ਕਰ ਰਹੀ ਹੈ ਜਦਕਿ ਪ੍ਰਾਈਵੇਟ ਮਿੱਲਾਂ ਨੂੰ ਹੁਣ ਸਿਰਫ਼ 15 ਰੁਪਏ ਦਾ ਬੋਝ ਹੀ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸਿਰਫ ਇਹ ਹੀ ਨਹੀਂ ਬਲਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਜਿਹੇ ਮਹੱਤਵਪੂਰਨ ਫੈਸਲੇ ਲਏ ਜਾਣਗੇ।

ਇਸ ਦੌਰਾਨ ਮੁੱਖ ਮੰਤਰੀ ਨੇ ਬਾਘਾਪੁਰਾਣਾ ਵਿੱਚ ਇੱਕ ਨਰਸਿੰਗ ਕਾਲਜ ਸਥਾਪਤ ਕਰਨ ਦੇ ਨਾਲ-ਨਾਲ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਗੁਰੂ ਨਾਨਕ ਕਾਲਜ ਅਤੇ ਸਪੋਰਟਸ ਅਕਾਦਮੀ ਲਈ ਗਰਾਂਟਾਂ ਦੇ ਨਾਲ ਬਾਘਾਪੁਰਾਣਾ ਦੇ ਦੋ ਮੌਜੂਦਾ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸਮਾਧ ਭਾਈ ਨੂੰ ਸਬ ਤਹਿਸੀਲ ਦਾ ਦਰਜਾ ਦੇਣ ਦਾ ਐਲਾਨ ਵੀ ਕੀਤਾ।

ਮੁੱਖ ਮੰਤਰੀ ਚੰਨੀ ਅਤੇ ਸ. ਸਿੱਧੂ ਦਾ ਸਵਾਗਤ ਕਰਦਿਆਂ ਬਾਘਾਪੁਰਾਣਾ ਤੋਂ ਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਇਹਨਾਂ ਆਗੂਆਂ ਵੱਲੋਂ ਇਸ ਹਲਕੇ ਦਾ ਦੌਰਾ ਕਰਨ ਲਈ ਉਨ੍ਹਾਂ ਕੋਲ ਧੰਨਵਾਦ ਕਰਨ ਵਾਸਤੇ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਆਗੂਆਂ ਦੇ ਸੱਤਾ ਵਿਚ ਆਉਣ ਨਾਲ ਵਰਕਰਾਂ ਦਾ ਮਾਣ-ਸਨਮਾਨ ਬਹਾਲ ਹੋਇਆ ਹੈ। ਸ੍ਰੀ ਬਰਾੜ ਨੇ ਮੁੱਖ ਮੰਤਰੀ ਵੱਲੋਂ ਉਨ੍ਹਾਂ ਦੇ ਹਲਕੇ ਨੂੰ ਗ੍ਰਾਂਟਾਂ ਦੇਣ ਲਈ ਧੰਨਵਾਦ ਵੀ ਕੀਤਾ।

ਇਸ ਦੌਰਾਨ ਹਲਕਾ ਰਾਏਕੋਟ ਤੋਂ ਆਪ‘ ਵਿਧਾਇਕ ਜਗਤਾਰ ਸਿੰਘ ਜੱਗਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਚੰਨੀ ਅਤੇ ਸ. ਸਿੱਧੂ ਦੋਵਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਂਸਦ ਮੈਂਬਰ ਸ੍ਰੀ ਮੁਹੰਮਦ ਸਦੀਕਵਿਧਾਇਕ ਸ੍ਰੀ ਦਰਸ਼ਨ ਸਿੰਘ ਬਰਾੜਸ੍ਰੀ ਕੁਲਬੀਰ ਸਿੰਘ ਜ਼ੀਰਾਸ੍ਰੀਮਤੀ ਸਤਿਕਾਰ ਕੌਰ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਮੌਜੂਦ ਸਨ।

—-

NO COMMENTS