*ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਐਸ.ਪੀ. ਰੁਪਿੰਦਰ ਕੌਰ ਭੱਟੀ ਨੂੰ ਕੀਤਾ ਸਨਮਾਨਤ*

0
70

ਫਗਵਾੜਾ 23 ਅਗਸਤ(ਸਾਰਾ ਯਹਾਂ/ਸ਼ਿਵ ਕੋੜਾ) ਬਾਬਾ ਬਾਲਕ ਨਾਥ ਸੇਵਾ ਸੰਮਤੀ ਵਲੋਂ ਸੰਮਤੀ ਪ੍ਰਧਾਨ ਅਤੇ ਲਾਇਨ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਮੈਨ (ਪੀਸ ਪੋਸਟਰ) ਲਾਇਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਐਸ.ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਐੱਸ.ਪੀ. ਦਫ਼ਤਰ ਵਿੱਚ ਰੁਪਿੰਦਰ ਕੌਰ ਭੱਟੀ ਦਾ ਸਨਮਾਨ ਕਰਦਿਆਂ ਗੁਰਦੀਪ ਸਿੰਘ ਕੰਗ ਨੇ ਉਨ੍ਹਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸ਼ਹਿਰ ਵਿੱਚ ਜਨਤਕ ਸੁਰੱਖਿਆ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਲੋਕ ਸੁਖਾਵੇਂ ਮਾਹੌਲ ਵਿਚ ਤਿਉਹਾਰਾਂ ਦਾ ਆਨੰਦ ਮਾਣ ਸਕਣ। ਇਸ ਦੌਰਾਨ ਉਨ੍ਹਾਂ ਐੱਸ.ਪੀ. ਫਗਵਾੜਾ ਨੂੰ ਸੰਮਤੀ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਬਾਰੇ ਵੀ ਜਾਣੂ ਕਰਵਾਇਆ। ਇਸ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਮੌਜੂਦ ਬਾਬਾ ਬਾਲਕ ਨਾਥ ਸੇਵਾ ਸੰਮਤੀ ਦੇ ਸਰਪ੍ਰਸਤ ਧਰਮਪਾਲ ਨਿਸ਼ਚਲ ਨੇ ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਲਾਇਨ ਗੁਰਦੀਪ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਬਾਬਾ ਬਾਲਕ ਨਾਥ ਸੇਵਾ ਸੰਮਤੀ ਬਹੁਤ ਘੱਟ ਸਮੇਂ ਵਿੱਚ ਸਮਾਜ ਸੇਵਾ ਦੇ ਖੇਤਰ ‘ਚ ਵੱਖਰੀ ਪਛਾਣ ਬਣਾਉਣ ਵਿੱਚ ਕਾਮਯਾਬ ਹੋਈ ਹੈ। ਗੁਰਦੀਪ ਸਿੰਘ ਕੰਗ ਸਮਾਜ ਸੇਵਾ ਨੂੰ ਪੂਰੀ ਤਰ੍ਹਾਂ ਸਮਰਪਿਤ ਹਨ ਅਤੇ ਡਿਸਟ੍ਰਿਕਟ ਚੇਅਰਮੈਨ ਵਜੋਂ ਉਹ ਫਗਵਾੜਾ ਵਿਖੇ ਲਾਇਨਜ਼ ਇੰਟਰਨੈਸ਼ਨਲ ਦਾ ਨਾਮ ਵੀ ਰੌਸ਼ਨ ਕਰ ਰਹੇ ਹਨ। ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਇਸ ਸਨਮਾਨ ਲਈ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਮਾਜ ਸੇਵਾ ਇੱਕ ਤਪੱਸਿਆ ਹੈ ਜੋ ਨਿਰਸਵਾਰਥ ਭਾਵਨਾ ਨਾਲ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਫਗਵਾੜਾ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਅਤੇ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿਤ ਸੈਮੀਨਾਰ ਕਰਵਾਏ ਜਾਣ। ਉਨ੍ਹਾਂ ਇਨ੍ਹਾਂ ਸੈਮੀਨਾਰਾਂ ਵਿੱਚ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਲਾਇਨ ਸੁਮਿਤ ਭੰਡਾਰੀ, ਲਾਇਨ ਦਿਨੇਸ਼ ਖਰਬੰਦਾ, ਲਾਇਨ ਸਤਵਿੰਦਰ ਸਿੰਘ ਭਮਰਾ, ਲਾਇਨ ਓਮ ਜੀ, ਲਾਇਨ ਆਸ਼ੂ ਕਰਵਲ, ਵਿੱਕੀ ਚੁੰਬਰ ਤੋਂ ਇਲਾਵਾ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਯਸ਼ ਬਰਨਾ ਵੀ ਹਾਜ਼ਰ ਸਨ।

NO COMMENTS