*ਬਾਬਾ ਭਾਈ ਗੁਰਦਾਸ ਜੀ ਦੇ ਮੇਲੇ ਦੀਆਂ ਤਿਆਰੀਆਂ/ 20 ਮਾਰਚ ਨੂੰ ਮਨਾਇਆ ਜਾਵੇਗਾ- ਮੀਤ ਪ੍ਰਧਾਨ ਕ੍ਰਿਸ਼ਨ ਸਿੰਘ*

0
156

ਮਾਨਸਾ, 12 ਮਾਰਚ- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਭਾਈ ਗੁਰਦਾਸ ਜੀ ਦਾ ਮੇਲਾ 20 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਐਮ ਸੀ ਅਤੇ ਨਗਰ ਕੋਂਸਲ ਮਾਨਸਾ ਦੇ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਮੇਲੇ ਦੇ ਸੰਬੰਧ ਵਿੱਚ ਅੱਜ ਨਗਰ ਕੋਂਸਲ ਮਾਨਸਾ ਵਲੋਂ ਬਾਬਾ ਅਮਿ੍ਤ ਮੁਨੀ ਜੀ ਦੀ ਰਹਿਨੁਮਾਈ ਹੇਠ ਬਾਬਾ ਭਾਈ ਗੁਰਦਾਸ ਜੀ ਦੇ ਮੇਲੇ ਦੀਆਂ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ। ਜਿਸ ਦੀ ਸ਼ੁਰੂਆਤ ਡੇਰੇ ਵਾਲੀ ਸਾਇਡ ਤੋਂ ਸਫਾਈ ਮੁਹਿੰਮ ਸ਼ੁਰੂਆਤ ਕਰਵਾਕੇ ਕੀਤੀ ਗਈ। ਇਸ ਵਾਰ ਮੇਲੇ ਵਿੱਚ ਲੱਗਣ ਵਾਲੀਆਂ ਦੁਕਾਨਾਂ ਬਿਲਕੁੱਲ ਫ੍ਰੀ ਲਗਾਈਆਂ ਜਾਣਗੀਆਂ। ਅੰਤ ਵਿੱਚ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਵਿਕਾਸ ਬਹੁਤ ਜਲਦੀ ਕਰਨ ਲਈ ਨਗਰ ਕੌਂਸਲ ਵੱਲੋਂ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਜਿਵੇਂ ਕਿ ਸ਼ਹਿਰ ਦੇ ਮੇਨ ਅੰਡਰ ਬ੍ਰਿਜ ਦੀਆਂ ਸੜਕਾਂ ਨਵੀਆਂ ਬਣਾਈਆਂ ਜਾ ਰਹੀਆਂ ਹਨ ਤੇ ਅੰਡਰ ਬ੍ਰਿਜ ਦੀ ਬਹੁਤ ਸੋਹਣੀ ਦਿੱਖ ਬਣਾਈ ਜਾਵੇਗੀ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਮਾਰਕੀਟ ਕਮੇਟੀ ਚੇਅਰਮੈਨ ਵਿਜੈ ਕੁਮਾਰ ਪ੍ਰਧਾਨ, ਸ਼ਹਿਰੀ ਪ੍ਰਧਾਨ ਕਮਲ ਗੋਇਲ, ਲੀਗਲ ਸੈਲ ਦੇ ਪ੍ਰਧਾਨ ਰਣਦੀਪ ਸ਼ਰਮਾ, ਕੁਲਵਿੰਦਰ ਕੌਰ ਐਮ ਸੀ ਅਤੇ ਹੰਸਾ ਸਿੰਘ ਆਦਿ ਹਾਜ਼ਰ ਸਨ।

NO COMMENTS