*ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦੇ ਬੁੱਤ ਦੀ ਭੰਨ ਤੋੜ ਸੰਵਿਧਾਨ ਤੇ ਹਮਲਾ, ਸੰਵਿਧਾਨ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਦਾ ਹਿੱਸਾ- ਚੋਹਾਨ*

0
37

ਮਾਨਸਾ, 28 ਜਨਵਰੀ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) 26 ਜਨਵਰੀ ਗਣਤੰਤਰ ਦਿਵਸ ਮੌਕੇ ਸੂਬੇ ਦੀ ਇਤਿਹਾਸਕ ਤੇ ਪਵਿੱਤਰ ਗੁਰੂ ਕੀ ਨਗਰੀ ਅੰਮ੍ਰਿਤਸਰ ਸਹਿਬ ਸ਼ਹਿਰ ਵਿਚ ਲੱਗੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦੇ ਬੁੱਤ ਦੀ ਭੰਨ ਤੋੜ ਸੰਵਿਧਾਨ ਵਿਰੋਧੀ ਤਾਕਤਾਂ ਦੀ ਸਾਜ਼ਿਸ਼ ਦਾ ਹਿੱਸਾ ਹੈ, ਕਿਉਂਕਿ ਪਿਛਲੇ ਸਮੇਂ ਤੋਂ ਲੋਕਤੰਤਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਖ਼ਤਰੇ ਵਿਚ ਪਾਇਆ ਜਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਧੰਨਾ ਮੱਲ ਗੋਇਲ, ਦਲਿਤ ਆਗੂ ਸੁਰਿੰਦਰ ਨਿਭੋਰੀਆ,ਭਾਰਤ ਮੁਕਤੀ ਮੋਰਚਾ ਦੇ ਜਸਵੰਤ ਸਿੰਘ, ਕੌਂਸਲਰ ਰਾਮਪਾਲ ਸਿੰਘ ਬੱਪੀਆਣਾ,ਸਮਾਜ ਸੇਵੀ ਅਮ੍ਰਿਤਪਾਲ ਗੋਗਾ,ਬਾਮਸੇਵ ਦੇ ਸੁਰਿੰਦਰ ਸਿੰਘ ਤੇ ਮੁਲਾਜ਼ਮ ਆਗੂ ਮੇਜ਼ਰ ਸਿੰਘ ਦੂਲੋਵਾਲ ਨੇ ਅਮ੍ਰਿਤਸਰ ਵਿੱਚ ਵਾਪਰੀ ਘਟਨਾ ਦੀ ਲੋਕ ਵਿਰੋਧੀ ਤਾਕਤਾਂ ਦੀ ਸੇਵਾ ਸਿੰਘ ਠੀਕਰੀਵਾਲਾ ਚੌਕ ਵਿਖੇ ਅਰਥੀ ਫੂਕ ਰੋਸ ਪ੍ਰਦਰਸ਼ਨ ਕਰਨ ਮੌਕੇ ਹਾਜ਼ਰ ਸਾਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

      ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਈਚਾਰਕ ਏਕਤਾ ਤੇ ਸਾਂਝੀਵਾਲਤਾ ਲਈ ਸੰਵਿਧਾਨ ਦੀ ਰਾਖੀ ਲਈ ਦ੍ਰਿੜਤਾ ਨਾਲ ਪਹਿਰਾ ਦੇਣਾ ਸਮੇਂ ਦੀ ਮੁੱਖ ਲੋੜ ਹੈ।

ਇਸ ਮੌਕੇ 29 ਜਨਵਰੀ ਨੂੰ ਜ਼ਿਲ੍ਹਾ ਕਚਹਿਰੀਆਂ ਮਾਨਸਾ ਵਿੱਚ ਬਾਬਾ ਸਾਹਿਬ ਡਾ ਬੀ ਆਰ ਅੰਬੇਡਕਰ ਦੇ ਬੁੱਤ ਕੋਲ ਇਕੱਤਰ ਹੋ ਕੇ ਡਿਪਟੀ ਕਮਿਸ਼ਨਰ ਰਾਹੀਂ ਸੂਬਾ ਸਰਕਾਰ ਮੰਗ ਪੱਤਰ ਸੌਂਪਿਆ ਜਾਵੇਗਾ।

  ਰੋਸ ਪ੍ਰਦਰਸ਼ਨ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਿਸ਼ਨਾ ਕੌਰ, ਰਕਸ਼ਾ ਦੇਵੀ, ਸਾਬਕਾ ਕੌਂਸਲਰ ਹਰਬੰਸ ਪੰਮੀ, ਸਮਾਜ਼ ਸੇਵੀ ਹੰਸਾ ਸਿੰਘ, ਦਲਵਿੰਦਰ ਸਿੰਘ,ਮੰਗੂ ਸਿੰਘ, ਸਤਪਾਲ ਕੌਰ ਖੀਵਾ, ਗੁਰਦੇਵ ਸਿੰਘ ਦਲੇਲ ਸਿੰਘ ਵਾਲਾ,ਬਖਤੌਰ ਚੰਦ, ਬਲਵੀਰ ਭੋਲਾ ਤੇ ਸ਼ਮਸ਼ੇਰ ਸਿੰਘ ਸ਼ਾਮਲ ਸਨ।

LEAVE A REPLY

Please enter your comment!
Please enter your name here