*ਬਾਰਵੀਂ ਦੇ ਨਤੀਜਿਆਂ ਦੌਰਾਨ ਪੰਜਾਬ ਭਰ ਚੋਂ ਨਾਮਣਾ ਖੱਟਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ*

0
36

ਮਾਨਸਾ 29 ਜੂਨ (ਸਾਰਾ ਯਹਾਂ/ ਮੁੱਖ ਸੰਪਾਦਕ ): ਬਾਰਵੀਂ ਜਮਾਤ ਦੇ ਨਤੀਜੇ ਦੌਰਾਨ ਪੰਜਾਬ ਭਰ ਚ ਮਾਨਸਾ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨ ਵਾਲੀਆਂ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀਆਂ ਵਿਦਿਆਰਥਣਾਂ ਅਰਸ਼ਪ੍ਰੀਤ ਕੌਰ (497/500),ਨਵਿੰਦਰ ਕੌਰ(493/500) ਦਾ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ/ਐਲੀਮੈਂਟਰੀ ਸੰਜੀਵ ਕੁਮਾਰ ਗੋਇਲ, ਡਿਪਟੀ ਡੀਈਓ ਗੁਰਲਾਭ ਸਿੰਘ, ਨਹਿਰੂ ਯੁਵਾ ਕੇਂਦਰ ਮਾਨਸਾ ਦੇ ਲੇਖਾ ਅਤੇ ਪ੍ਰੋਗਰਾਮ ਅਫਸਰ ਸੰਦੀਪ ਘੰਡ ਨੇ ਵਿਸ਼ੇਸ਼ ਸਨਮਾਨ ਕਰਦਿਆਂ ਮਾਣ ਮਹਿਸੂਸ ਕੀਤਾ ਕਿ ਹੁਣ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਪੰਜਾਬ ਭਰ ਚੋਂ ਮੋਹਰੀ ਪੁਜੀਸ਼ਨਾਂ ਅਤੇ ਮੈਰਿਟਾਂ ਵਿੱਚ ਆਉਣ ਲੱਗੇ ਨੇ। ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਭਵਿੱਖ ਚ ਵੱਡੀ ਗਿਣਤੀ ਵਿੱਚ ਆਈ ਏ ਐੱਸ,ਪੀ ਸੀ ਐੱਸ ਅਤੇ ਹੋਰ ਆਫਿਸਰ ਰੈਂਕ ਪ੍ਰਾਪਤ ਕਰਨ ਵਾਲਿਆਂ ਚ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਹੋਵੇਗੀ।ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਮੈਰਿਟ ਲਿਸਟ ਵਿਚ ਆਉਣ ਵਾਲੇ 15 ਵਿਦਿਆਰਥੀਆਂ ਵਿੱਚ 10 ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਕੂਲ ਖੁੱਲ੍ਹਣ ਤੋਂ ਬਾਅਦ ਮੈਰਿਟਾਂ ਵਿਚ ਆਉਣ ਵਾਲੇ ਹੋਰਨਾਂ ਵਿਦਿਆਰਥੀਆਂ ਅਤੇ ਸੰਬੰਧਿਤ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਜਿਥੇ ਆਪਣੀ ਮਿਹਨਤ ਨਾਲ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰ ਰਹੇ ਨੇ,ਉਥੇ ਅਧਿਆਪਕਾਂ ਵੱਲ੍ਹੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਕੀਤੇ ਜਾ ਰਹੇ ਉਪਰਾਲੇ ਵੀ ਪ੍ਰਸ਼ੰਸਾਯੋਗ ਹਨ।ਇਥੇ ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਐਲਾਨੇ ਗਏ ਬਾਰਵੀਂ ਦੇ ਨਤੀਜੇ ’ਚੋਂ ਜ਼ਿਲ੍ਹਾ ਮਾਨਸਾ ਦੀ ਪਾਸ ਫੀਸਦੀ 97.66 ਫੀਸਦੀ ਰਹੀ ਹੈ,ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਬੱਛੋਆਣਾ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਜਗਜੀਤ ਸਿੰਘ ਨੇ ਤਾਂ 500 ’ਚੋਂ 497 ਅੰਕ (99.40 ਫੀਸਦੀ) ਲੈ ਕੇ ਪੰਜਾਬ ਭਰ ’ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ,ਉਂਝ ਉਸ ਦੇ ਨੰਬਰ ਪਹਿਲੇ ਨੰਬਰ ‘ਤੇ ਰਹਿਣ ਵਾਲੀ ਵਿਦਿਆਰਥਣ ਦੇ ਬਰਾਬਰ ਹੈ। ਮੈਰਿਟ ਸੂਚੀ ਮੁਤਾਬਿਕ ਮਾਨਸਾ ਜ਼ਿਲ੍ਹੇ ਦੇ 15 ਵਿਦਿਆਰਥੀ ਵਿਚੋਂ 10 ਸਰਕਾਰੀ ਅਤੇ 5 ਪ੍ਰਾਈਵੇਟ ਸਕੂਲਾਂ ਨਾਲ ਸੰਬੰਧਿਤ ਵਿਦਿਆਰਥੀ ਹਨ। ਜ਼ਿਲ੍ਹਾ ਮਾਨਸਾ ’ਚੋਂ ਪੰਜਾਬ ਭਰ ’ਚੋਂ ਦੂਜੇ ਸਥਾਨ ’ਤੇ ਰਹਿਣ ਵਾਲੀ ਅਰਸਪ੍ਰੀਤ ਕੌਰ ਸਮੇਤ 15 ਵਿਦਿਆਰਥੀ ਜ਼ਿਲ੍ਹਾ ਮਾਨਸਾ

’ਚੋਂ ਮੈਰਿਟ ’ਚ ਆਉਣ ’ਚ ਸਫਲ ਹੋਏ ਹਨ । ਇਨ੍ਹਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਵਿਦਿਆਰਥਣ ਸਾਕਸ਼ੀ ਪੁੱਤਰੀ ਤੇਜਿੰਦਰ ਸਿੰਘ ਨੇ 500 ’ਚੋਂ 495 (99 ਫੀਸਦੀ), ਗੁਰੂ ਹਰਗੋਬਿੰਦ ਪਬਲਿਕ ਸੀਨੀ. ਸੈਕੰਡਰੀ ਸਕੂਲ ਜੌੜਕੀਆਂ ਦੀ ਵਿਦਿਆਰਥਣ ਭਾਵਕਦੀਪ ਕੌਰ ਪੁੱਤਰੀ ਇਕਬਾਲ ਸਿੰਘ ਨੇ 495 ਅੰਕ (99 ਫੀਸਦੀ), ਭਾਈ ਘਨੱਈਆ ਅਕੈਡਮੀ ਪਬਲਿਕ ਸਕੂਲ ਬੁਰਜ ਢਿੱਲਵਾਂ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਬਲੌਰ ਸਿੰਘ ਨੇ 494 (98.80 ਫੀਸਦੀ), ਸਰਕਾਰੀ ਸੀਨੀ. ਸੈਕੰਡਰੀ ਸਕੂਲ ਬੁਢਲਾਡਾ ਦੀ ਵਿਦਿਆਰਥਣ ਸੀਮਾ ਦੇਵੀ ਪੁੱਤਰੀ ਰਾਮ ਸੇਵਕ ਨੇ 493 (98.60) ਫੀਸਦੀ, ਸਰਕਾਰੀ ਸੈਕੰਡਰੀ ਸਕੂਲ ਬੱਛੋਆਣਾ ਦੀ ਵਿਦਿਆਰਥਣ ਨਵਨਿੰਦਰ ਕੌਰ ਪੁੱਤਰੀ ਸ਼ਿੰਗਾਰਾ ਸਿੰਘ ਨੇ 493 (98.60 ਫੀਸਦੀ), ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਮਨਦੀਪ ਕੌਰ ਪੁੱਤਰੀ ਰਾਜੇਸ਼ ਕੁਮਾਰ ਨੇ 492 (98.40 ਫੀਸਦੀ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ ਦੀ ਅਰਸ਼ੂ ਰਾਣੀ ਪੁੱਤਰੀ ਪ੍ਰੇਮ ਚੰਦ ਨੇ 491 (98.20 ਫੀਸਦੀ), ਸਰਕਾਰੀ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀ ਗੁਰਬਾਜ ਸਿੰਘ ਪੁੱਤਰ ਦਰਸ਼ਨ ਸਿੰਘ ਨੇ 491 (98.20 ਫੀਸਦੀ), ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਅਮਨਪ੍ਰੀਤ ਵਰਮਾ ਪੁੱਤਰੀ ਤੇਜਿੰਦਰ ਸਿੰਘ ਵਰਮਾ ਨੇ 491 (98.20 ਫੀਸਦੀ), ਦਸਮੇਸ਼ ਕਾਨਵੈਂਟ ਸੀਨੀ. ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸਨੇਹਾ ਚੌਧਰੀ ਪੁੱਤਰੀ ਵੇਦ ਪ੍ਰਕਾਸ਼ ਨੇ 490 (98 ਫੀਸਦੀ), ਸਰਕਾਰੀ ਮਾਡਲ ਸੀਨੀ. ਸੈਕੰਡਰੀ ਸਕੂਲ ਦਾਤੇਵਾਸ ਦੀ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਮਾਨ ਸਿੰਘ ਨੇ 489 (97.80 ਫੀਸਦੀ), ਬਾਬਾ ਫਰੀਦ ਅਕੈਡਮੀ ਪਬਲਿਕ ਸੀਨੀ. ਸੈਕੰਡਰੀ ਸਕੂਲ ਉੱਭਾ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਸੇਵਾ ਸਿੰਘ ਨੇ 489 (97.80 ਫੀਸਦੀ), ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਦੀ ਵਿਦਿਆਰਥਣ ਪ੍ਰੀਤ ਕੌਰ ਵਾਲੀਆ ਪੁੱਤਰੀ ਨਰਿੰਦਰ ਸਿੰਘ ਨੇ 489 (97.80 ਫੀਸਦੀ),   ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਰੀਨੂ ਜੈਨ ਪੁੱਤਰੀ ਜਤਿੰਦਰ ਜੈਨ ਨੇ 489 (97.80 ਫੀਸਦੀ) ਅੰਕ ਹਾਸਿਲ ਕਰਕੇ ਮੈਰਿਟ ਸੂਚੀ ’ਚ ਆਪਣਾ ਨਾਂਅ ਦਰਜ਼ ਕਰਵਾਇਆ ਹੈ।ਵਿਦਿਆਰਥਣਾਂ ਦੇ ਸਨਮਾਨ ਮੌਕੇ ਹਾਜ਼ਰ ਬੱਛੋਆਣਾ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਅਰੋੜਾ, ਜਮਾਤ ਇੰਚਾਰਜ਼ ਲੈਕਚਰਾਰ ਮੱਖਣ ਸਿੰਘ, ਸਟੇਟ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਮਾਣ ਮਹਿਸੂਸ ਕੀਤਾ ਕਿ ਮਾਨਸਾ ਜ਼ਿਲ੍ਹੇ ਦੇ ਸਧਾਰਨ ਘਰਾਂ ਦੇ ਵਿਦਿਆਰਥੀਆਂ ਨੇ ਸਿਰਫ ਮੈਰਿਟ ਸੂਚੀ ਵਿੱਚ ਹੀ ਨਹੀਂ, ਸਗੋਂ ਵੱਡੀ ਗਿਣਤੀ ਉਨ੍ਹਾਂ ਵਿਦਿਆਰਥੀਆਂ ਦੀ ਹੈ,ਜਿਨ੍ਹਾਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਲ ਕਰਕੇ ਆਪਣੇ ਅਧਿਆਪਕਾਂ ਦੀ ਮਿਹਨਤ ਨੂੰ ਬੂਰ ਪਾਇਆ ਹੈ।

NO COMMENTS