*ਬਾਲ ਮਜ਼ਦੂਰੀ ਨੂੰ ਠੱਲ੍ਹ ਪਾਉਣ ਲਈ ਟਾਸਕ ਫੋਰਸ ਟੀਮ ਨੇ ਦੁਕਾਨਾਂ ਦੀ ਕੀਤੀ ਚੈਕਿੰਗ*

0
11

ਮਾਨਸਾ, 14 ਜੂਨ(ਸਾਰਾ ਯਹਾਂ/  ਮੁੱਖ ਸੰਪਾਦਕ) : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਲ ਮਜ਼ਦੂਰੀ ਨੂੰ ਠੱਲ੍ਹ ਪਾਉਣ ਲਈ ਲੇਬਰ ਇੰਸਪੈਕਟਰ ਸ੍ਰੀ ਨਰਿੰਦਰ ਸਿੰਘ ਦੀ ਅਗਵਾਈ ਹੇਠ ਟਾਸਕ ਫੋਰਸ ਟੀਮ ਵੱਲੋਂ ਮਾਨਸਾ ਦੇ ਬੱਸ ਸਟੈਂਡ, ਮੇਨ ਬਜ਼ਾਰ, ਵਨ ਵੇਅ ਰੋਡ ਵਿਖੇ ਦੁਕਾਨਾਂ ਅਤੇ ਆਟੋ ਸਰਵਿਸ ਸੈਂਟਰਾਂ ਦੀ ਚੈਕਿੰਗ ਕੀਤੀ ਗਈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਲੇਬਰ ਇੰਸਪੈਕਟਰ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ’ਤੇ ਲਾਉਣਾ ਬੱਚਿਆਂ ਦੇ ਅਧਿਕਾਰਾ ਦੀ ਉਲੰਘਣਾ ਹੈ ਅਤੇ ਜੇਕਰ ਕੋਈ ਵੀ ਦੁਕਾਨਦਾਰ ਅਜਿਹਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਥਾਵਾਂ ’ਤੇ ਚੈਕਿੰਗ ਦੌਰਾਨ ਕੋਈ ਵੀ ਬਾਲ ਕਿਰਤੀ ਕੰਮ ਕਰਦਾ ਨਹੀਂ ਪਾਇਆ ਗਿਆ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਕਿਤੇ ਵੀ ਕੋਈ ਬੱਚਾ ਕੰਮ ਕਰਦਾ ਦਿਖਾਈ ਦਿੰਦਾ ਹੈ ਤਾਂ ਇਸ ਸਬੰਧੀ ਸੂਚਨਾ ਲੇਬਰ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬੱਚਿਆਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ ਕਿ ਉਹ ਸਿੱਖਿਅਤ ਹੋ ਕੇ ਆਪਣੇ ਪੈਰ੍ਹਾਂ ਸਿਰ ਖੜ੍ਹੇ ਹੋਣ।  
ਇਸ ਟੀਮ ਵਿੱਚ ਹਰਪ੍ਰੀਤ ਸਿੰਘ, ਮਲਕੀਤ ਸਿੰਘ, ਡਾ. ਅਜੇ ਤਾਇਲ, ਗੁਰਦੇਵ ਸਿੰਘ, ਹਰਦੀਪ ਕੁਮਾਰ ਸ਼ਾਮਿਲ ਸਨ।

NO COMMENTS