*ਬਾਲ ਸੁਰੱਖਿਆ ਦਫ਼ਤਰ ਵੱਲੋਂ ਦੁਕਾਨਾਂ ਅਤੇ ਢਾਬਿਆਂ ਦੀ ਚੈਕਿੰਗ*

0
43

ਮਾਨਸਾ, 16 ਜੂਨ (ਸਾਰਾ ਯਹਾਂ/ ਬੀਰਬਲ ਧਾਲੀਵਾਲ )  : ਡਿਪਟੀ ਕਮਿਸ਼ਨਰ ਸ਼੍ਰੀ ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਜ਼ਿਲਾ ਮਾਨਸਾ ਦੇ ਬਲਾਕ ਝੁਨੀਰ ਦੀਆਂ ਵੱਖ-ਵੱਖ ਥਾਵਾਂ ’ਤੇ ਦੁਕਾਨਾਂ ਅਤੇ ਢਾਬਿਆਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ 07 ਬੱਚੇ ਬਾਲ ਮਜ਼ਦੂਰੀ ਕਰਦੇ ਪਾਏ ਗਏ, ਜਿਨਾਂ ਨੂੰ ਬਾਲ ਭਲਾਈ ਕਮੇਟੀ ਮਾਨਸਾ ਕੋਲ ਪੇਸ਼ ਕੀਤਾ ਗਿਆ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਬੱਚਿਆਂ ਦੇ ਅਧਿਕਾਰਾਂ ਦੀ ਕਿਤੇ ਵੀ ਉਲੰਘਣਾ ਹੋ ਰਹੀ ਹੈ, ਤਾਂ ਉਸਦੀ ਸੂਚਨਾ 1098 ਅਤੇ ਜ਼ਿਲਾ ਬਾਲ ਸੁਰੱਖਿਆ ਦਫ਼ਤਰ ਵਿਖੇ ਦਿੱਤੀ ਜਾਵੇ। ਉਨਾਂ ਕਿਹਾ ਕਿ ਬੱਚਿਆਂ ਤੋਂ ਮਜ਼ਦੂਰੀ ਨਾ ਕਰਵਾਉਂਦੇ ਹੋਏ ਬੱਚਿਆਂ ਨੂੰ ਪੜਾਇਆ ਜਾਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਪ੍ਰੋਟੈਕਸ਼ਨ ਅਫਸਰ ਡਾ. ਅਜੈ ਤਾਇਲ ਨੇ ਦੱਸਿਆ ਕਿ ਰੇਡ ਦੌਰਾਨ ਮਿਲੇ ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਬਾਲ ਮਜਦੂਰੀ ਪ੍ਰੋਹੀਬੇਸ਼ਨ ਅਤੇ ਰੈਗੂਲੇਸ਼ਨ ਐਕਟ 1986 ਦੇ ਸੈਕਸ਼ਨ 3 ਅਤੇ 14 ਅਤੇ ਜੁਵੇਨਾਈਲ ਜ਼ਸਟਿਸ ਐਕਟ ਦੇ ਸੈਕਸਨ 79 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਣਾ ਬੱਚਿਆਂ ਦੇ ਅਧਿਕਾਰਾਂ ਦੀ ਉਲੰਘਣਾ ਹੈ। ਉਨਾਂ ਕਿਹਾ ਕਿ ਭਵਿੱਖ ਵਿੱਚ ਜੇਕਰ ਕੋਈ ਬੱਚਾ ਕੰਮ ਕਰਦਾ ਸਾਹਮਣੇ ਆਉਂਦਾ ਹੈ ਤਾਂ ਉਸ ਦੁਕਾਨਦਾਰ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਸਟੇਟ ਕੋਆਰਡੀਨੇਟਰ ਬਚਪਨ ਬਚਾਓ ਅੰਦੋਲਨ ਸ੍ਰੀ ਯਾਦਵਿੰਦਰ ਸਿੰਘ, ਰਮਨਦੀਪ ਸ਼ਰਮਾ ਲੇਬਰ ਇੰਸਪੈਕਟਰ ਤੋਂ ਇਲਾਵਾ ਸਵਤੰਤਰ ਭਾਰਦਵਾਜ ਅਤੇ ਮਹਿੰਦਰ ਪਾਲ ਸ਼ਰਮਾ ਵੀ ਮੌਜੂਦ ਸਨ।

NO COMMENTS