ਚੰਡੀਗੜ੍ਹ 31,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) :ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਮਜੀਠੀਆ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ 24 ਫਰਵਰੀ ਨੂੰ ਹੇਠਲੀ ਅਦਾਲਤ ‘ਚ ਜ਼ਮਾਨਤ ਲਈ ਅਰਜ਼ੀ ਲਾ ਸਕਦੇ ਹਨ। ਇਸ ਨਾਲ ਹੀ ਚੋਣ ਪ੍ਰਚਾਰ ਕਰਨ ਦੀ ਕੋਰਟ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਸੀ। ਦੱਸ ਦਈਏ ਕਿ ਪੰਜਾਬ ਹਰਿਆਣਾ ਹਾਈਕੋਰਟ ਨੇ 25 ਜਨਵਰੀ ਨੂੰ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਸੀ। ਹਾਈਕੋਰਟ ਨੇ ਕਿਹਾ ਸੀ ਕਿ ਇਸ ਦੌਰਾਨ ਮਜੀਠੀਆ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰ ਸਕਦਾ ਹੈ। ਅਦਾਲਤ ਨੇ ਕਿਹਾ ਸੀ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਦੀ ਇਹ ਮੋਹਲਤ ਅੱਜ ਖਤਮ ਹੋਣੀ ਸੀ। ਇਸ ਤੋਂ ਪਹਿਲਾਂ ਹੀ ਸੁਪਰੀਮ ਕੋਰਟ ਨੇ ਮਜੀਠੀਆ ਨੂੰ 31 ਜਨਵਰੀ ਤੱਕ ਰਾਹਤ ਦੇ ਦਿੱਤੀ ਸੀ।
ਦਰਅਸਲ ਹਾਈਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਉੱਪਰ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਸੀ। ਪੁਲਿਸ ਨੇ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਵੀ ਮਾਰੇ ਸੀ। ਇਸ ਮਗਰੋਂ ਹਾਈਕੋਰਟ ਨੇ ਮਜੀਠੀਆ ਨੂੰ ਤਿੰਨ ਦਿਨਾਂ ਦੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਨ ਦਾ ਸਮਾਂ ਦਿੱਤਾ ਸੀ।
ਅਕਾਲੀ ਆਗੂ ਬਿਕਰਮਜੀਤ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲ ਗਈ ਹੈ। ਮਜੀਠੀਆ ਦੀ ਗ੍ਰਿਫਤਾਰੀ ‘ਤੇ 23 ਫਰਵਰੀ ਤਕ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਉਨ੍ਹਾਂ ਨੂੰ ਕੈਪੇਂਨਿੰਗ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ।