*ਬਿਕਰਮ ਮਜੀਠੀਆ ਖਿਲਾਫ ਕਾਰਵਾਈ ‘ਤੇ ਬੀਜੇਪੀ ਤੇ ਕੈਪਟਨ ਦਾ ਵੱਖੋ-ਵੱਖ ਸਟੈਂਡ, ਕੈਪਟਨ ਬੋਲੇ ਧੱਕਾ ਹੋ ਰਿਹਾ*

0
13

ਚੰਡੀਗੜ੍ਹ 21,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਬਹੁ-ਕਰੋੜੀ ਡਰੱਗ ਰੈਕੇਟ ਕੇਸ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਬੀਜੇਪੀ ਦਾ ਵੱਖ-ਵੱਖ ਸਟੈਂਡ ਨਜ਼ਰ ਆਇਆ ਹੈ। ਜਿੱਥੇ ਬੀਜੇਪੀ ਨੇ ਇਸ ਕਾਰਵਾਈ ਨੂੰ ਦੇਰ ਆਏ, ਦਰੁਸਤ ਆਏ ਕਹਿ ਕੇ ਸਹੀ ਕਰਾਰ ਦਿੱਤਾ ਹੈ, ਉੱਤੇ ਹੀ ਕੈਪਟਨ ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ। 

ਕੈਪਟਨ ਨੇ ਕਿਹਾ ਹੈ ਕਿ ਕਾਂਗਰਸ ਅੱਜ ਧੱਕਾ ਕਰ ਰਹੀ ਹੈ। ਮਜੀਠੀਆ ‘ਤੇ ਗਲਤ ਕੇਸ ਦਰਜ ਕੀਤਾ ਗਿਆ ਹੈ। ਇਹ ਦੁਸ਼ਮਣੀ ਕੱਢੀ ਜਾ ਰਹੀ ਹੈ। ਕਾਨੂੰਨ ਦੀ ਪਾਲਣਾ ਨਹੀਂ ਕੀਤੀ ਗਈ। ਕਾਂਗਰਸ ਨੇ ਮੇਰੇ ਨਾਲ ਵੀ ਧੱਕਾ ਕੀਤਾ ਹੈ। ਕੈਪਟਨ ਨੇ ਕਿਹਾ ਕਕਿ ਬਿਕਰਮ ਮਜੀਠੀਆ ਖਿਲਾਫ ਦਰਜ ਕੀਤਾ ਮਾਮਲਾ ਗਲਤ ਹੈ। ਇਸ ਬਾਰੇ ਰਿਪੋਰਟ ਤਾਂ ਅਜੇ ਹਾਈਕੋਰਟ ‘ਚ ਸੀਲਬੰਦ ਪਈ ਹੈ। ਇਸ ਦੇਸ਼ ਵਿੱਚ ਕੋਈ ਕਾਨੂੰਨ ਨਹੀਂ ਹੈ। ਤੁਸੀਂ ਬਿਨਾਂ ਕਿਸੇ ਸਬੂਤ ਦੇ ਕਿਸੇ ‘ਤੇ ਮੁਕੱਦਮਾ ਕਿਵੇਂ ਕਰ ਸਕਦੇ ਹੋ। ਤੁਸੀਂ ਸਿਆਸੀ ਦੁਸ਼ਮਣੀ ਕੱਢਣ ਲਈ ਅਜਿਹਾ ਕਿਉਂ ਕਰ ਰਹੇ ਹੋ?


ਦੂਜੇ ਪਾਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਡਰੱਗਸ ਮਾਮਲੇ ਵਿੱਚ ਕੇਸ ਦਰਜ ਕਰਨ ਦਾ ਬੀਜੇਪੀ ਨੇ ਸਵਾਗਤ ਕੀਤਾ ਹੈ। ਬੀਜੇਪੀ ਦੇ ਸੀਨੀਅਰ ਲੀਡਰ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਜਦੋਂ ਪਾਪਾਂ ਦਾ ਘੜਾ ਕਦੇ ਨਾ ਕਦੇ ਭਰਦਾ ਹੀ ਹੈ ਤੇ ਉਹ ਫਟਦਾ ਵੀ ਹੈ। ਉਨ੍ਹਾਂ ਕਿਹਾ ਕਿ ਦੇਰ ਆਏ, ਦਰੁਸਤ ਆਏ, ਪਾਪ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

ਸ਼ੇਖਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਿਸੇ ਵੀ ਕੋਨੇ ‘ਚ ਨਸ਼ਿਆਂ ਦਾ ਨਾਂ ਲੈ ਲਓ ਤਾਂ ਮਡੀਠੀਆ ਦਾ ਨਾਂ ਆਪਣੇ-ਆਪ ਸਾਹਮਣੇ ਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਮੀਡੀਆ ਤੋਂ ਹੀ ਜਾਣਕਾਰੀ ਮਿਲੀ ਹੈ ਕਿ ਪੰਜਾਬ ‘ਚ ਡਰੱਗ ਦੇ ਬ੍ਰਾਂਡ ਵੀ ਉਨ੍ਹਾਂ ਦੇ ਨਾਂ ‘ਤੇ ਚੱਲਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਨੇੜੇ ਆਉਣ ‘ਤੇ ਅਜਿਹਾ ਕੀਤਾ ਹੈ। ਇਸ ਲਈ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇੰਨੀ ਦੇਰੀ ਕਿਉਂ ਕੀਤੀ?

NO COMMENTS