*ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਨਹੀਂ ਸੁਣਾਇਆ ਫੈਸਲਾ*

0
32

ਚੰਡੀਗੜ੍ਹ 25,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਡਰੱਗ ਕੇਸ ‘ਚ ਜੇਲ੍ਹ ਗਏ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਫਿਲਹਾਲ ਅਦਾਲਤ ਨੇ ਇਹ ਨਹੀਂ ਦੱਸਿਆ ਕਿ ਫੈਸਲਾ ਕਦੋਂ ਸੁਣਾਇਆ ਜਾਵੇਗਾ। 

ਵਕੀਲ ਦਮਨਬੀਰ ਸੋਬਤੀ ਨੇ ਦੱਸਿਆ ਕਿ ਜੱਜ ਨੇ ਕਿਹਾ ਹੈ ਕਿ ਉਹ ਅੱਜ ਫੈਸਲਾ ਸੁਣਾਉਣ ਦੀ ਕੋਸ਼ਿਸ਼ ਕਰਨਗੇ। ਮਜੀਠੀਆ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਕੱਲ੍ਹ ਪੁਲਿਸ ਨੇ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ। ਇਸ ਲਈ ਹੁਣ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਰੱਖਣ ਦੀ ਕੋਈ ਤੁਕ ਨਹੀਂ ਬਣਦੀ ਤੇ ਮਜੀਠੀਆ ਜਾਂਚ ਵਿੱਚ ਪੂਰਾ ਸਹਿਯੋਗ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਨਸ਼ਾ ਤਸਕਰੀ ਦੇ ਕੇਸ ਵਿੱਚ ਸੀਨੀਅਰ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕੇਂਦਰੀ ਜੇਲ੍ਹ ਪਟਿਆਲਾ ’ਚ ਰਾਤ ਗੁਜਾਰੀ ਹੈ। ਬਿਕਰਮ ਮਜੀਠੀਆ ਦਾ ਨਾਂ ਨਸ਼ਾ ਤਸਕਰੀ ਕੇਸਾਂ ਵਿੱਚ ਲੰਬੇ ਸਮੇਂ ਤੋਂ ਗੂੰਝ ਰਿਹਾ ਹੈ ਪਰ ਉਹ ਕਈ ਵਰ੍ਹਿਆਂ ਮਗਰੋਂ ਪਹਿਲੀ ਵਾਰ ਜੇਲ੍ਹ ਗਿਆ ਹੈ। ਬਿਕਰਮ ਮਜੀਠੀਆ ਦਾ ਦਾਅਵਾ ਹੈ ਕਿ ਨਸ਼ਾ ਤਸਕਰੀ ਕੇਸ ਦੇ ਸਾਰੇ ਦੋਸ਼ੀ ਪਹਿਲਾਂ ਹੀ ਸਲਾਖਾਂ ਪਿੱਛੇ ਹਨ ਤੇ ਕਾਂਗਰਸ ਸਰਕਾਰ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾ ਰਹੀ ਹੈ।

ਮਜੀਠੀਆ ਨੂੰ ਪੁਲਿਸ ਦੇ ਸਖ਼ਤ ਸੁਰੱਖਿਆ ਪਹਿਰੇ ਹੇਠ ਵੀਰਵਾਰ ਰਾਤ ਨੌਂ ਵਜੇ ਤੋਂ ਬਾਅਦ ਪਟਿਆਲਾ ਲਿਆਂਦਾ ਗਿਆ ਤੇ ਮੁੱਢਲੀ ਦਸਤਾਵੇਜ਼ੀ ਕਾਰਵਾਈ ਤੋਂ ਮੁਕੰਮਲ ਕਰਨ ’ਤੇ ਮਜੀਠੀਆ ਨੂੰ ਰਾਤ ਸਵਾ ਨੌਂ ਵਜੇ ਜੇਲ੍ਹ ਅੰਦਰ ਭੇਜ ਦਿੱਤਾ ਗਿਆ। ਉਂਜ ਮਜੀਠੀਆ ਨੂੰ ਜੇਲ੍ਹ ਦੀ ਡਿਓਢੀ ’ਚ ਵੀ ਤਕਰੀਬਨ ਅੱਧਾ ਘੰਟਾ ਰੋਕ ਕੇ ਰੱਖਿਆ ਗਿਆ ਕਿਉਂਕਿ ਕਿਸੇ ਵੀ ਬੈਰਕ ’ਚ ਭੇਜਣ ਤੋਂ ਪਹਿਲਾਂ ਸਬੰਧਤ ਮੁਲਜ਼ਮ ਦਾ ਕੁਰਸੀਨਾਮਾ (ਸਮੁੱਚੀ ਜਾਣਕਾਰੀ) ਡਿਓਢੀ ’ਚ ਹੀ ਤਿਆਰ ਕੀਤਾ ਜਾਂਦਾ ਹੈ।

ਦੱਸ ਦਈਏ ਕਿ ਕਿ ਪੰਜਾਬ ਦੀ ਚੰਨੀ ਸਰਕਾਰ ਨੇ ਆਪਣੇ ਅੰਤਲੇ ਦਿਨਾਂ ਦੌਰਾਨ ਹੀ 21 ਦਸੰਬਰ 2021 ਨੂੰ ਮਜੀਠੀਆ ਖ਼ਿਲਾਫ਼ ਡੀਜੀਪੀ ਦੇ ਹੁਕਮਾਂ ਅਨੁਸਾਰ ਸਟੇਟ ਕ੍ਰਾਈਮ ਥਾਣਾ ਮੁਹਾਲੀ ਵਿੱਚ ਨਸ਼ਾ ਤਸਕਰੀ ਦੇ ਦੋਸ਼ਾਂ ਅਧੀਨ ਇਹ ਕੇਸ ਦਰਜ ਕੀਤਾ ਸੀ, ਜਿਸ ਦੌਰਾਨ ਐਸਟੀਐਫ਼ ਵੱਲੋਂ ਨਸ਼ਾ ਤਸਕਰੀ ਮਾਮਲੇ ’ਚ ਸਾਲ 2018 ਨੂੰ ਹਾਈ ਕੋਰਟ ’ਚ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਦਾ ਹਵਾਲਾ ਵੀ ਦਿੱਤਾ ਗਿਆ।\

LEAVE A REPLY

Please enter your comment!
Please enter your name here