*ਬਿਕਰਮ ਮਜੀਠੀਆ ਨੂੰ ਅੱਜ ਨਹੀਂ ਮਿਲੀ ਹਾਈਕੋਰਟ ਤੋਂ ਰਾਹਤ, ਹੁਣ 5 ਜਨਵਰੀ ਨੂੰ ਹੋਵੇਗੀ ਸੁਣਵਾਈ*

0
18

ਚੰਡੀਗੜ੍ਹ 30,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਬਿਕਰਮ ਮਜੀਠੀਆ ਨੂੰ ਅੱਜ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਅਗਾਊਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ। ਮਜੀਠੀਆ ਦੇ ਵਕੀਲ ਦਮਨਵੀਰ ਸੋਬਤੀ ਨੇ ਦੱਸਿਆ ਕਿ ਮਜੀਠੀਆ ਦੀ ਤਰਫੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਪੇਸ਼ ਹੋਣਾ ਸੀ, ਪਰ ਉਹ ਫਿਜ਼ੀਕਲੀ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਉਨ੍ਹਾਂ ਨੂੰ ਫਿਜ਼ੀਕਲੀ ਪੇਸ਼ ਹੋਣ ਲਈ ਕਿਹਾ ਸੀ। ਇਸ ਲਈ ਸੁਣਵਾਈ ਦੀ ਅਗਲੀ ਤਰੀਕ ਮੰਗੀ ਗਈ ਸੀ, ਜੋ ਹੁਣ 5 ਜਨਵਰੀ ਦਿੱਤੀ ਗਈ ਹੈ। 

ਉਨ੍ਹਾਂ ਨੇ ਹੇਠਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਮਗਰੋਂ ਹਾਈਕੋਰਟ (Punjab Haryana High Court) ਦਾ ਰੁਖ਼ ਕੀਤਾ ਸੀ। ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਹ ਕੇਸ ਦਰਜ ਹੋਣ ਮਗਰੋਂ ਰੂਪੋਸ਼ ਹੋ ਗਏ ਹਨ।

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ‘ਤੇ ਅੱਜ ਸੁਣਵਾਈ ਹੋਈ। ਅਦਲਤ ਨੇ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਉੱਪਰ ਪਾ ਦਿੱਤੀ ਹੈ। ਇਸ ਨਾਲ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ ਕਿਉਂਕਿ ਪੁਲਿਸ ਉਨ੍ਹਾਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇ ਮਾਰ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ (Punjab Government) ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ (anticipatory bail) ’ਤੇ ਅੱਜ ਹਾਈ ਕੋਰਟ ਵਿੱਚ ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਪਿਛਲੇ ਦਿਨੀਂ ਮੁਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ।

LEAVE A REPLY

Please enter your comment!
Please enter your name here