*ਬਿਜਲੀ ਕੱਟਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਐਸ.ਡੀ.ਓ. ਨੂੰ ਸੌਂਪਿਆ ਮੰਗ ਪੱਤਰ*

0
35

ਬੁਢਲਾਡਾ 19 ਜਨਵਰੀ(ਸਾਰਾ ਯਹਾਂ/ਮਹਿਤਾ ਅਮਨ)ਬਿਜਲੀ ਦੇ ਕੱਟਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ਹੇਠ ਐਕਸੀਅਨ ਦਫਤਰ ਦੇ ਐਸ ਡੀ ਓ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਘਰੇਲੂ ਬਿਜਲੀ ਸਪਲਾਈ ਦਾ ਬਹੁਤ ਬੁਰਾ ਹਾਲ ਹੈ ਜਿਸ ਵਿੱਚ ਲੰਮੇ ਲੰਮੇ ਕੱਟ ਲਗਾਏ ਜਾ ਰਹੇ ਹਨ ਜਿਸ ਕਾਰਨ ਪੀਣ ਵਾਲੇ ਪਾਣੀ ਦੀ ਦਿੱਕਤ ਅਤੇ ਦੁਕਾਨਦਾਰਾਂ ਤੇ ਵਰਕਸਾਪਾ ਵਾਲੇ ਮਿਸਤਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸੋ ਇਨ੍ਹਾਂ ਸਮੱਸਿਆਵਾਂ ਨੂੰ ਵੇਖਦੇ ਹੋਏ ਘਰੇਲੂ ਬਿਜਲੀ ਸਪਲਾਈ 24 ਘੰਟੇ ਨਿਰਵਿਘਨ ਦਿੱਤੀ ਜਾਵੇ। ਦੂਸਰਾ ਖੇਤੀਬਾੜੀ ਟਿਊਬਵੈੱਲਾਂ ਨੂੰ ਵਾਰੀ ਮੁਤਾਬਕ ਜੋ ਸ਼ਡਿਊਲ ਹੈ ਬਿਜਲੀ ਸਪਲਾਈ ਦਿੱਤੀ ਜਾਵੇ। ਇਸ ਵਿੱਚ ਨਜਾਇਜ ਕੱਟ ਲਗਾਉਣੇ ਬੰਦ ਕੀਤੇ ਜਾਣ। ਕਿਉਂਕਿ ਜਦੋ ਕੱਟ ਲਗਾਇਆ ਜਾਂਦਾ ਹੈ ਦੁਆਰਾ ਬਿਜਲੀ ਆਉਣ ਤੇ ਫਿਰ ਕਣਕ ਦੀ ਫਸਲ ਵਿੱਚੋ ਦੀ ਪਾਣੀ ਦੁਆਰਾ ਫਿਰ ਛੱਡਣਾ ਪੈਦਾ ਹੈ ਜਿਸ ਕਾਰਨ ਪਾਣੀ ਅਤੇ ਬਿਜਲੀ ਦੀ ਬਰਬਾਦੀ ਹੁੰਦੀ ਹੈ ਅਤੇ ਕਣਕ ਦੀ ਫਸਲ ਦਾ ਵੀ ਨੁਕਸਾਨ ਹੁੰਦਾ ਹੈ। ਸੋ ਇਸ ਲਈ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਸ਼ਡਿਊਲ ਅਨੁਸਾਰ ਹੀ ਦਿੱਤੀ ਜਾਵੇ। ਜੇਕਰ ਆਮ ਖਪਤਕਾਰਾਂ ਤੇ ਕਿਸਾਨਾਂ ਦੀ ਇਸ ਮੁੱਖ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਜਥੇਬੰਦੀ ਵੱਲੋਂ ਜਨਤਕ ਸੰਘਰਸ ਕੀਤਾ ਜਾਵੇਗਾ ਜਿਸਦੀ ਜੁੰਮੇਵਾਰੀ ਸਬੰਧਤ ਵਿਭਾਗ ਤੇ ਸਰਕਾਰ ਦੀ ਹੋਵੇਗੀ।ਇਸ ਮੌਕੇ ਬਲਾਕ ਮੀਤ ਪ੍ਰਧਾਨ ਜਗਰਾਜ ਸਿੰਘ ਅਹਿਮਦਪੁਰ ਤੇ ਬਲਾਕ ਖਜਾਨਚੀ ਨਛੱਤਰ ਸਿੰਘ,ਬਲਾਕ ਜਨਰਲ ਸਕੱਤਰ ਜਗਰੂਪ ਸਿੰਘ ਮਘਾਣੀਆ, ਦਰਸ਼ਨ ਸਿੰਘ ਮਾਨ, ਜਸਵੰਤ ਸਿੰਘ, ਰਛਪਾਲ ਸਿੰਘ ਆਦਿ ਹਾਜ਼ਰ ਸਨ।

NO COMMENTS