ਸ੍ਰੀ ਮੁਕਤਸਰ ਸਾਹਿਬ 17 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਵੱਖ ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਪਰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ ਬਿਜਲੀ ਵਿਭਾਗ ਵੱਲੋਂ ਕਾਲਜ ਵਿਖੇ ਲੱਗੇ ਦਰੱਖਤਾਂ ਨੂੰ ਵਣ ਵਿਭਾਗ ਦੀ ਮਨਜ਼ੂਰੀ ਬਿਨਾਂ ਕੱਟ ਦਿੱਤਾ ਗਿਆ। ਇਸ ਸਬੰਧੀ ਬਿਜਲੀ ਵਿਭਾਗ ਦੇ ਕਰਮਚਾਰੀਆਂ ਵੱਲੋਂ ਕਾਲਜ ਤੋਂ ਵੀ ਮਨਜ਼ੂਰੀ ਨਹੀਂ ਲਈ ਗਈ।
ਗਰੀਨ ਟਿਰਬੂਨਿਲ ਦੀਆਂ ਹਦਾਇਤਾਂ ਅਨੁਸਾਰ ਪੂਰੇ ਪੰਜਾਬ ਅੰਦਰ ਦਰੱਖਤਾਂ ਦੀ ਕਟਾਈ ‘ਤੇ ਪੂਰਨ ਤੌਰ ‘ਤੇ ਰੋਕ ਲਗਾਈ ਹੋਈ ਹੈ। ਇਸ ਸਬੰਧੀ ਜਦੋਂ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਸੁਖਵੰਤ ਕੌਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਇਹ ਦਰੱਖਤ ਕੱਟੇ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਸਾਡੇ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਮਨਜ਼ੂਰੀ ਨਹੀਂ ਲਈ। ਸਰਕਾਰੀ ਕਾਲਜ ਵੱਲੋਂ ਤਾਂ ਸਿਰਫ ਟੇਢੇ ਦਰੱਖਤ ਹੀ ਕੱਟੇ ਗਏ ਹਨ।
ਕੱਟੇ ਹੋਏ ਦਰੱਖਤਾਂ ਸਬੰਧੀ ਜਦੋਂ ਵਣ ਵਿਭਾਗ ਦੇ ਅਧਿਕਾਰੀ ਰੇਂਜ ਅਫਸਰ ਹਰਦੀਪ ਸਿੰਘ ਹੁੰਦਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਵਣ ਮਹਿਕਮੇ ਕੋਲੋਂ ਕਿਸੇ ਤਰ੍ਹਾਂ ਦੀ ਕੋਈ ਵੀ ਮਨਜ਼ੂਰੀ ਨਹੀਂ ਲਈ ਗਈ ਅਤੇ ਇਸ ਸਬੰਧੀ ਸਬੰਧ ਵਿਭਾਗ ਨੂੰ ਵਣ ਵਿਭਾਗ ਵੱਲੋਂ ਨੋਟਿਸ ਭੇਜਿਆ ਜਾ ਰਿਹਾ ਹੈ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸੰਬਧੀ ਕਰਨੀ ਚਾਹੀ ਤਾਂ ਕਿਸੇ ਵੀ ਅਧਿਕਾਰੀ ਵਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।