ਫਗਵਾੜਾ 29 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸ਼੍ਰੀਮਤੀ ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਦੀ ਅਪਰਾਧਿਕ ਗਤੀਵਿਧੀਆਂ ਵਿਰੁੱਧ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਨਾਲ ਵਿੱਢੀ ਗਈ ਮੁਹਿੰਮ ਤਹਿਤ ਐਸ ਪੀ ਫਗਵਾੜਾ ਰੁਪਿੰਦਰ ਭੱਟੀ ਅਤੇ ਦਲਜੀਤ ਸਿੰਘ ਪੀ ਪੀ ਐਸ ਉਪ ਕਪਤਾਨ ਫਗਵਾੜਾ ਐਸ. ਆਈ ਅਮਨਦੀਪ ਸਿੰਘ 38/ ਜੇ.ਆਰ ਮੁੱਖ ਅਫਸਰ ਥਾਣਾ ਸਦਰ ਫਗਵਾੜਾ ਦੀ ਯੋਗ ਅਗਵਾਈ ਹੇਠ ਏਐਸਆਈ ਜਸਵਿੰਦਰ ਪਾਲ 1048 ਕਪੂਰਥਲਾ ਨੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਸ਼ੌਕਤ ਅਲੀ ਪੁੱਤਰ ਬਾਬੂਦੀਨ ਵਾਸੀ ਬੂਹਾਨੀ ਰਾਵਲਪਿੰਡੀ ਵਜੋਂ ਹੋਈ ਹੈ। ਬੀਤੇ ਦਿਨੀਂ ਉਕਤ ਮੁਲਜ਼ਮ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫੁੱਟ ਬ੍ਰਿਜ ਤੇ ਜਾ ਰਹੀ ਇੱਕ ਲੜਕੀ ਤੇ ਹਮਲਾ ਕਰਕੇ ਉਸ ਦਾ ਮੋਬਾਈਲ ਖੋਹਿਆ ਗਿਆ ਸੀ। ਜਿਸ ਤੋਂ ਬਾਅਦ ਲੜਕੀ ਦੇ ਬਿਆਨਾਂ ਤੇ ਉਕਤ ਮੁਲਜ਼ਮ ਖ਼ਿਲਾਫ਼ ਮੁਕਦਮਾ ਨੰਬਰ 89 ਮਿਤੀ 18.09.24 ਅ/ਧ 304 ਬੀ ਐਨ ਐਸ ਥਾਣਾ ਸਦਰ ਫਗਵਾੜਾ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇਕ ਮੋਬਾਈਲ real me 12 XG ਅਤੇ ਇੱਕ ਮੋਟਰਸਾਈਕਲ ਬਿਨਾਂ ਨੰਬਰ ਪਲੇਟ ਤੋਂ ਬਰਾਮਦ ਕੀਤਾ ਹੈ । ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਸਕੇ। ਦੱਸਿਆ ਰਿਹਾ ਹੈ ਕਿ ਮੁਲਜ਼ਮ ਖਿਲਾਫ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਲੁੱਟਾਂ ਖੋਹਾਂ ਦੇ ਮੁਕੱਦਮੇ ਦਰਜ ਹਨ।