
ਬੁਢਲਾਡਾ 31ਮਈ (ਸਾਰਾ ਯਹਾਂ/ਮਹਿਤਾ ਅਮਨ) ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਰੱਖਦਿਆਂ ਡੀ ਐਸ ਪੀ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਪੁਲਿਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ। ਡੀ ਐਸ ਪੀ ਮਨਜੀਤ ਸਿੰਘ ਨੇ ਦੱਸਿਆ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਲੋਕ ਸਭਾ ਚੋਣਾਂ 2024 ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਅਸਲਾ ਜਮ੍ਹਾਂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਅਸਲਾ ਲਾਇਸੰਸਦਾਰਾਂ ਦਾ ਰਹਿੰਦਾ ਅਸਲਾ ਜਮ੍ਹਾਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਮਾੜੇ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਹੁਣ ਤੱਕ ਅਜਿਹੇ ਜਿਲੇ ਚ 121 ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ ਨਾਲ ਲੋਕਾਂ ਨੂੰ ਮਤਦਾਨ ਕਰਨ ਲਈ ਸੁਚੇਤ ਕਰਨ ਅਤੇ ਆਪਣੀ ਵੋਟ ਦਾ ਬਿਨ੍ਹਾਂ ਕਿਸੇ ਡਰ ਭੈਅ ਅਤੇ ਲਾਲਚ ਤੋਂ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਐਸ ਐਚ ਓ ਸਿਟੀ ਜਸਕਰਨ ਸਿੰਘ ਅਤੇ ਐਸ ਐਚ ਓ ਮੇਲਾ ਸਿੰਘ ਤੋ ਇਲਾਵਾ ਵੱਡੀ ਤਦਾਦ ਚ ਗੁਜਰਾਤ ਪੁਲਿਸ ਦੇ ਜਵਾਨ ਹਾਜਰ ਸਨ।
